26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਬਲਾਕ ਔੜ ਦੇ ਪਿੰਡ ਜੁਲਾਹ ਮਾਜਰਾ ਵਿਖੇ ਲਗਾਇਆ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 05-06-2025
ਔੜ, 4 ਜੂਨ (ਗੁਰਨਾਮ ਸਿੰਘ ਸੈਣੀ)-ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ 'ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ' ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਔੜ ਅੰਦਰ ਪੈਂਦੇ ਪਿੰਡ ਜੁਲਾਹ ਮਾਜਰਾ ਅਤੇ ਖੜਕੂਵਾਲ ਵਿਖੇ ਪੀ. ਏ. ਯੂ ਲੁਧਿਆਣਾ ਦੀ ਟੀਮ ਵਲੋਂ ਬਲਾਕ ਖੇਤੀਬਾੜੀ ਦਫ਼ਤਰ ਔੜ ਦੇ ਬਲਾਕ ਨੋਡਲ ਅਤੇ ਖੇਤੀਬਾੜੀ ਅਫ਼ਸਰ ਡਾ. ਲੇਖ ਰਾਜ ਬੇਗੋਵਾਲ ਦੇ ਸਹਿਯੋਗ ਨਾਲ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਟੀਮ ਦੀ ਅਗਵਾਈ ਡਾ. ਆਲਾ ਸਿੰਘ ਨੇ ਕੀਤੀ | ਉਹਨਾਂ ਦੇ ਨਾਲ ਡਾ. ਸੋਮਿਆ ਮੋਹਾਪਾਤਰਾ, ਡਾ. ਨਿਰਵੈ ਸਿੰਘ ਅਤੇ ਸਤਵਿੰਦਰ ਸਿੰਘ ਟੀਮ ਮੈਂਬਰਾਂ ਦੇ ਤੌਰ 'ਤੇ ਹਾਜ਼ਰ ਹੋਏ | ਇਹ ਅਭਿਆਨ ਸਾਉਣੀ ਦੀਆਂ ਫ਼ਸਲਾਂ ਲਈ ਆਧੁਨਿਕ ਤਕਨੀਕਾਂ ਦੀ ਜਾਣਕਾਰੀ ਦੇਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੇਂਦਰਿਤ ਕੀਤਾ ਗਿਆ | ਇਸ ਪ੍ਰੋਗਰਾਮ 'ਚ ਮੈਡਮ ਅੰਜੂ ਸਾਗਰ, ਖੇਤੀਬਾੜੀ ਵਿਸਥਾਰ ਅਫਸਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਖੇਤੀਬਾੜੀ ਵਿਸਥਾਰ ਅਫਸਰ ਦੀਪਕ ਕੁਮਾਰ ਨੇ ਕੈਂਪ 'ਚ ਆਏ ਹੋਏ ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸੈਕਟਰੀ ਹਰਮੇਸ਼ ਕੁਮਾਰ ਨੇ ਵੀ ਆਪਣੀ ਬਣਦੀ ਭੂਮਿਕਾ ਨਿਭਾਈ | ਇਸ ਤੋਂ ਇਲਾਵਾ ਸਰਪੰਚ ਸੰਦੀਪ ਕੁਮਾਰ ਖੜਕੂਵਾਲ, ਸਰਪੰਚ ਮਾਸਟਰ ਦਵਿੰਦਰ ਕਾਲੀ ਜੁਲਾਹ ਮਾਜਰਾ, ਸਰਪੰਚ ਵੇਦ ਮਹਿਨ ਖੋਜਾ ਅਤੇ ਨਿਰਮਲ ਸਿੰਘ, ਰਾਮ ਜੀ ਦਾਸ, ਦਲਬੀਰ ਸਿੰਘ ਅਗਾਹ ਵਧੂ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਟਾਫ਼ ਦੀ ਕਮੀ ਨੂੰ ਲੈ ਕੇ ਜੂਨੀਅਰ ਇੰਜੀਨੀਅਰਾਂ ਦੀ ਜਥੇਬੰਦੀ ਨੇ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸਪੋਰਟਸ ਕਲੱਬ ਪਿੰਡ ਉਸਮਾਨਪੁਰ ਵਲੋਂ ਫੁੱਟਬਾਲ ਕੋਚ ਦੀ ਨਿਯੁਕਤੀ
Ad Position 24