26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਬਰਨਾਲਾ ਕਲਾਂ ਵਿਖੇ ਭਗਤ ਪੂਰਨ ਸਿੰਘ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 05-06-2025
ਨਵਾਂਸ਼ਹਿਰ, 4 ਜੂਨ (ਜਸਬੀਰ ਸਿੰਘ ਨੂਰਪੁਰ)-ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਬਰਨਾਲਾ ਕਲਾਂ ਵਲੋਂ ਮਨੁੱਖੀ ਸੇਵਾ ਦੀ ਪੈਗੰਬਰੀ ਰੂਹ ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਦੇ ਜਨਮ ਦਿਨ ਨੂੰ ਸਮਰਪਿਤ ਪੀ.ਜੀ.ਆਈ ਚੰਡੀਗੜ੍ਹ ਦੇ ਸਹਿਯੋਗ ਨਾਲ ਸਵੈ-ਇੱਛਤ ਖ਼ੂਨਦਾਨ ਕੈਂਪ ਗੁਰਦੁਆਰਾ ਸਾਧ ਸੰਗਤ ਪਿੰਡ ਬਰਨਾਲਾ ਕਲਾਂ ਵਿਖੇ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਇਆਂ ਟਰੱਸਟ ਦੀ ਰੂਹ ਏ ਰਵਾਂ ਸਖਸ਼ੀਅਤ ਹਰਪ੍ਰਭ ਮਹਿਲ ਸਿੰਘ ਬਰਨਾਲਾ ਨੇ ਦੱਸਿਆ ਕਿ ਸੇਵਾ ਸੁਸਾਇਟੀ ਰਾਹੋਂ, ਆਵਾਜ਼ ਵੈਲਫੇਅਰ ਸੁਸਾਇਟੀ ਨਵਾਂਸ਼ਹਿਰ, ਰਾਜ ਕਾਰ ਵਾਸ਼ ਨਵਾਂਸ਼ਹਿਰ, ਮਨੁੱਖਤਾ ਲਈ ਹੱਥ ਸੇਵਾ ਸੁਸਾਇਟੀ ਬਲਾਚੌਰ, ਨਿਸ਼ਕਾਮ ਸੇਵਾ ਸੁਸਾਇਟੀ ਬੰਗਾ, ਬਲੱਡ ਸੇਵਾ ਨਵਾਂਸ਼ਹਿਰ ਅਤੇ ਉਪਕਾਰ ਟਰੱਸਟ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਲਗਾਏ ਗਏ ਇਸ ਖੂਨ ਦਾਨ ਕੈਂਪ ਦੌਰਾਨ ਖੂਨਦਾਨੀਆ 'ਚ ਭਾਰ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਜਸਵੀਰ ਸਿੰਘ ਬਲੂਰਾ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਖੂਨਦਾਨ ਕਰਨਾ ਬਹੁਤ ਜਰੂਰੀ ਹੈ | ਇਸ ਮੌਕੇ ਮਨਜੀਤ ਸਿੰਘ ਖ਼ਾਲਸਾ, ਮਹਿੰਦਰ ਸਿੰਘ ਦੋਆਬਾ ਮਾਰਬਲ, ਸਤਸਰੂਪ ਸਿੰਘ, ਅਵਤਾਰ ਸਿੰਘ ਗੋਰਾ, ਸੁੱਚਾ ਸਿੰਘ, ਅਮਰਜੀਤ ਸਿੰਘ ਨੰਬਰਦਾਰ, ਹਿਤੇਸ਼ ਅਰੋੜਾ, ਗੌਰਵ ਕੁਮਾਰ ਸਿੰਘ, ਗੁਰਿੰਦਰ ਸਿੰਘ ਨਾਮਧਾਰੀ ਸੀਡ ਸਟੋਰ, ਹਰਸ਼ ਸ਼ਰਮਾ, ਅਮਰਜੀਤ ਸਿੰਘ ਸੇਵਾ ਮੁਕਤ ਪਿ੍ੰਸੀਪਲ, ਚੈਨ ਸਿੰਘ ਪਾਬਲਾ, ਧਿਆਨ ਸਿੰਘ ਖ਼ਾਲਸਾ ਅਤੇ ਸੁਰਿੰਦਰ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਹੀਉਂ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਸੂਰਾਪੁਰ ਵਿਖੇ ਬਾਬਾ ਬਾਲਕ ਨਾਥ ਦਾ ਜਨਮ ਦਿਹਾੜਾ ਮਨਾਇਆ
Ad Position 24