26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

'ਯੁੱਧ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਅੰਦੋਲਨ ਵਿੱਢਿਆ ਜਾਵੇ : ਲਲਿਤ ਮੋਹਨ ਪਾਠਕ

Ad Position 21
No active advertisement
ਅਜੀਤ ਡੈਸਕ 05-06-2025
ਨਵਾਂਸ਼ਹਿਰ, 4 ਜੂਨ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 'ਨਸ਼ਾ ਮੁਕਤੀ ਯਾਤਰਾ' ਨੂੰ ਨਿਰੰਤਰ ਜਾਰੀ ਰੱਖਦੇ ਹੋਏ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਅਧੀਨ ਪੈਂਦੇ ਪਿੰਡ ਕੋਟ ਰਾਂਝਾ ਦੇ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ 'ਚ ਆਪਣਾ ਸਰਗਰਮ ਯੋਗਦਾਨ ਪਾਉਣ ਲਈ ਸਹੁੰ ਚੁਕਾਈ ਗਈ | ਇਸ ਮੌਕੇ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਪਿੰਡ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਵੀ ਨਸ਼ਿਆਂ ਖਿਲਾਫ਼ ਆਪਣੇ ਪੱਧਰ 'ਤੇ ਜਨ ਜਾਗਰੂਕਤਾ ਅੰਦੋਲਨ ਵਿੱਢਣ ਅਤੇ ਕਿਸੇ ਵੀ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਵਿਅਕਤੀ ਨਾਲ ਮਿਲਵਰਤਨ ਤੋਂ ਗੁਰੇਜ਼ ਕਰਨ ਤਾਂ ਜੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀ ਪੀੜ੍ਹੀ ਦੇ ਸੁਨਿਹਰੀ ਭਵਿੱਖ ਲਈ ਪੰਜਾਬ ਨੂੰ ਮੁੜ ਕੁਸ਼ਤੀਆਂ, ਅਖਾੜਿਆਂ ਤੇ ਭੰਗੜੇ, ਗਿੱਧਿਆਂ ਵਾਲਾ ਪੰਜਾਬ ਬਣਾਉਣਾ ਸਮੇਂ ਦੀ ਲੋੜ ਹੈ | ਇਸ ਲਈ ਹਰ ਵਿਅਕਤੀ, ਘਰ, ਸਮਾਜ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲਿਆ ਜਾਵੇ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਬੀ.ਡੀ.ਪੀ.ਓ. ਰਾਜਵਿੰਦਰ ਕੌਰ, ਡਾ ਰਣਜੀਤ ਹਰੀਸ਼, ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਦੇ ਪਤਵੰਤੇ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਫ਼ਤਰੀ ਮੁਲਾਜ਼ਮ ਲੁਧਿਆਣਾ ਵਿਖੇ 10 ਨੂੰ ਕਰਨਗੇ ਬਾਜ਼ਾਰਾਂ 'ਚ ਰੋਸ ਮਾਰਚ ਅਗਲੀ ਖ਼ਬਰ ਸ਼ਹੀਦ ਬਾਬਾ ਧਰਮ ਸਿੰਘ ਦੀ ਬਰਸੀ ਮਨਾਈ
Ad Position 24