26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਦਫ਼ਤਰੀ ਮੁਲਾਜ਼ਮ ਲੁਧਿਆਣਾ ਵਿਖੇ 10 ਨੂੰ ਕਰਨਗੇ ਬਾਜ਼ਾਰਾਂ 'ਚ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 05-06-2025
ਨਵਾਂਸ਼ਹਿਰ, 4 ਜੂਨ (ਜਸਬੀਰ ਸਿੰਘ ਨੂਰਪੁਰ)-ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਸਿੱਖਿਆ ਵਿਭਾਗ 'ਚ ਪੂਰੇ ਲਾਭ ਤਹਿਤ ਪੱਕੇ ਹੋਣ ਅਤੇ ਤਨਖਾਹਾਂ ਦੀ ਕਟੌਤੀ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਮੁਲਾਜ਼ਮਾਂ 'ਤੇ ਵਿਭਾਗ ਨੇ ਹੁਣ ਇਕ ਹੋਰ ਮਾਰ ਮਾਰੀ ਹੈ | ਵਿੱਤ ਮੰਤਰੀ ਹਰਪਾਲ ਚੀਮਾ ਦੇ ਹੁਕਮਾਂ ਦੇ ਬਾਵਜੂਦ ਸੰਘਰਸ਼ੀ ਮੁਲਾਜ਼ਮਾਂ ਦੀਆਂ 5 ਮਹੀਨੇ ਤੋਂ ਤਨਖਾਹਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ ਜਿਸ ਕਰਕੇ ਮੁਲਾਜ਼ਮ ਹੁਣ ਸੜਕਾਂ 'ਤੇ ਆਉਣ ਨੂੰ ਮਜ਼ਬੂਰ ਹੋ ਗਏ ਹਨ ਅਤੇ ਮੁਲਾਜ਼ਮਾਂ ਨੇ ਸੰਘਰਸ਼ ਦਾ ਪਿੜ ਲੁਧਿਆਣਾ ਨੂੰ ਚੁਣਿਆ ਹੈ ਕਿਉਕਿ ਆਮ ਆਦਮੀ ਪਾਰਟੀ ਦੀ ਸਾਰੀ ਲੀਡਰਸ਼ਿਪ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਬਾਕੀ ਦਿੱਲੀ ਦੇ ਆਗੂਆਂ ਨੇ ਵੀ ਲੁਧਿਆਣਾ ਵਿਖੇ ਡੇਰਾ ਲਗਾਇਆ ਹੋਇਆ ਹੈ | ਸਰਵ ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਜਗਦੀਸ਼ ਢਿੱਲੋਂ ਨੇ ਕਿਹਾ ਕਿ ਹੁਣ ਤਾਂ ਇਹ ਜਾਪਣ ਲੱਗ ਗਿਆ ਹੈ ਕਿ ਵਿੱਤ ਮੰਤਰੀ ਹਰਪਾਲ ਚੀਮਾ ਦੀ ਵੀ ਕੋਈ ਸੁਣਵਾਈ ਨਹੀ ਹੈ ਕਿਉਕਿ ਲਗਾਤਾਰ 3 ਮੀਟਿੰਗਾਂ ਵਿੱਚ 'ਤ ਮੰਤਰੀ ਵੱਲੋਂ ਮੁਲਾਜ਼ਮਾਂ ਦੀਆਂ ਰੁਕੀਆ ਤਨਖਾਹਾਂ ਜ਼ਾਰੀ ਕਰਨ ਦੇ ਆਦੇਸ਼ ਦਿੱਤੇ ਸਨ ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਹੋਈ | ਆਗੂਆ ਨੇ ਕਿਹਾ ਕਿ 10 ਜੂਨ ਨੂੰ ਦਫ਼ਤਰੀ ਮੁਲਾਜ਼ਮ ਲੁਧਿਆਣਾ ਵਿਖੇ ਇਕੱਤਰ ਹੋ ਕੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਨਗੇ ਅਤੇ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲਣਗੇ |
Ad Position 22
No active advertisement
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਉਦੇਸ਼ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ -ਡਾ. ਮਾਨ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਅੰਦੋਲਨ ਵਿੱਢਿਆ ਜਾਵੇ : ਲਲਿਤ ਮੋਹਨ ਪਾਠਕ
Ad Position 24