26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 05-06-2025
ਬੰਗਾ, 4 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ.ਐੱਸ.ਐੱਸ ਵਿਭਾਗ ਵਲੋਂ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਅਤੇ ਸਥਾਨਕ ਸਕੱਤਰ ਜਰਨੈਲ ਸਿੰਘ ਪੱਲੀ ਝਿੱਕੀ ਦੀ ਰਹਿਨੁਮਾਈ ਹੇਠ ਪ੍ਰੋਗਰਾਮ ਅਫ਼ਸਰ ਪ੍ਰੋ. ਵਿਪਨ, ਡਾ. ਨਿਰਮਲਜੀਤ ਕੌਰ ਦੇ ਯਤਨਾਂ ਸਦਕਾ 'ਵਿਸ਼ਵ ਵਾਤਾਵਰਨ ਦਿਵਸ' ਮਨਾਇਆ ਗਿਆ | ਇਸ ਮੌਕੇ ਕਾਲਜ ਕੈਂਪਸ 'ਚ ਬੂਟੇ ਲਗਾਉਦਿਆਂ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਜਲਵਾਯੂ ਪਰਿਵਰਤਨ, ਮਨੁੱਖੀ ਸਿਹਤ, ਜੰਗਲੀ ਜੀਵਾਂ ਅਤੇ ਬਨਸਪਤੀ 'ਤੇ ਇਸਦੇ ਪ੍ਰਭਾਵਾਂ ਤਹਿਤ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਵੀ ਦਿੱਤੀ | ਉਨ੍ਹਾਂ ਕਿਹਾ ਕਿ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ 5 ਜੂਨ ਦੇ ਇਤਿਹਾਸਕ ਮਹੱਤਵ ਨੂੰ ਸਮਝਦੇ ਹੋਏ ਧਰਤੀ, ਪਾਣੀ, ਰੁੱਖਾਂ ਦੀ ਸਾਭ ਸੰਭਾਲ ਲਈ ਹਰ ਸੰਭਵ ਯਤਨ ਕਰੀਏ | ਇਸ ਮੌਕੇ ਡਾ. ਸੁਨਿਧੀ ਮਿਗਲਾਨੀ, ਡਾ. ਜਯੋਤੀ ਪ੍ਰਕਾਸ਼, ਪ੍ਰੋ, ਨੀਲਮ, ਪ੍ਰੋ. ਤਵਿੰਦਰ ਕੌਰ, ਪ੍ਰੋ. ਮਨਮੰਤ ਸਿੰਘ, ਦਿਨੇਸ਼ ਕੁਮਾਰ, ਸੀਤਾ ਰਾਮ ਜੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦਰਬਾਰ ਬਾਬਾ ਸ਼ੇਖ ਚੰਦ ਦਾ ਮੇਲਾ ਅੱਜ ਅਗਲੀ ਖ਼ਬਰ ਜੈਨ ਸਕੂਲ ਦੇ ਅੱਠਵੀਂ ਤੇ ਦਸਵੀਂ ਜਮਾਤ 'ਚੋਂ ਮੈਰਿਟ 'ਚ ਰਹੇ ਵਿਦਿਆਰਥੀ ਸਨਮਾਨਿਤ
Ad Position 24