ਔੜ/ਝਿੰਗੜਾਂ, 4 ਜੂਨ (ਕੁਲਦੀਪ ਸਿੰਘ ਝਿੰਗੜ)-ਵਿਧਾਨ ਸਭਾ ਹਲਕਾ ਬੰਗਾ ਦੇ ਬਲਾਕ ਔੜ ਅਧੀਨ ਪੈਂਦੇ ਇਤਿਹਾਸਕ ਪਿੰਡ ਝਿੰਗੜਾਂ ਦੇ ਧਾਰਮਿਕ ਅਸਥਾਨ ਦਮਦਮਾ ਸਾਹਿਬ ਵਿਖੇ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਜੇਠੇ ਸੇਵਕ ਬਾਬਾ ਸਾਹਿਬ ਦਿਆਲ ਦੀ ਸਲਾਨਾ ਬਰਸੀ ਨੂੰ ਸਮਰਪਿਤ ਤਿੰਨ ਦਿਨਾ ਧਾਰਮਿਕ ਸਮਾਗਮ 13 ਤੋਂ 15 ਜੂਨ ਨੂੰ ਬਾਬਾ ਸਾਹਿਬ ਦਿਆਲ ਦੇ ਪਰਿਵਾਰ ਮਜਾਰਾ ਨੌ ਆਬਾਦ ਵਾਲਿਆਂ ਵੱਲੋਂ ਇਲਾਕੇ ਅਤੇ ਐਨ.ਆਰ.ਆਈ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸਥਾਨ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ ਹੀਰ ਮਜਾਰਾ ਨੌ ਆਬਾਦ ਪੁੱਤਰ ਰੇਸ਼ਮ ਸਿੰਘ ਹੀਰ ਨੇ ਦੱਸਿਆ ਕਿ 13 ਜੂਨ ਨੂੰ ਸਵੇਰੇ 10 ਵਜੇ ਅਖੰਡ ਪਾਠ ਅਰੰਭ ਕੀਤੇ ਜਾਣਗੇ | 15 ਜੂਨ ਨੂੰ ਸਵੇਰੇ 9 ਵਜੇ ਸ੍ਰੀ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਇਆ ਜਾਵੇਗਾ | ਉਪਰੰਤ ਰੱਖੇ ਗਏ ਅਖੰਡ ਪਾਠ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ 'ਚ ਹਜ਼ੂਰੀ ਰਾਗੀ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਮਜਾਰਾ ਨੌ ਆਬਾਦ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਜਾਵੇਗਾ |