26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 05-06-2025
ਨਵਾਂਸ਼ਹਿਰ, 4 ਜੂਨ (ਜਸਬੀਰ ਸਿੰਘ ਨੂਰਪੁਰ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਅਤੇ ਓਮਕਾਰ ਸ਼ੀਹਮਾਰ ਜ਼ਿਲ੍ਹਾ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਸਥਾਨਕ ਆਈ. ਟੀ. ਆਈ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ 'ਚ ਆਈ ਸੀ | ਪਰੰਤੂ ਅੱਜ ਤੋਂ ਲਗਪਗ ਢਾਈ ਸਾਲ ਪਹਿਲਾਂ ਹਿਮਾਚਲ ਅਤੇ ਗੁਜਰਾਤ ਦੀਆਂ ਚੋਣਾਂ 'ਚ ਵੋਟਾਂ ਲੈਣ ਦੀ ਖਾਤਰ ਇਨ੍ਹਾਂ ਨੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਪ੍ਰੰਤੂ ਅੱਜ ਤੱਕ ਉਹ ਨੋਟੀਫਿਕੇਸ਼ਨ ਲਾਗੂ ਕਰਨ ਵਿੱਚ ਸਰਕਾਰ ਨਾਕਾਮ ਰਹੀ ਹੈ ਜਿ ਦੇ ਰੋਸ ਵਜੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਤੇ ਸੀ.ਪੀ.ਐਫ ਇੰਪਲਾਈਜ਼ ਦੋਵੇਂ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿੱਚ ਸਰਕਾਰ ਨੂੰ ਘੇਰਨ ਲਈ 12 ਜੂਨ ਨੂੰ ਲੁਧਿਆਣਾ ਪੱਛਮੀ ਦੀਆਂ ਜ਼ਿਮਨੀ ਚੋਣਾਂ 'ਚ ਝੰਡਾ ਮਾਰਚ ਕਰਕੇ 'ਆਪ' ਸਰਕਾਰ ਦੀ ਵਾਅਦਾ ਖਿਲਾਫੀ ਦੀ ਪੋਲ ਆਮ ਲੋਕਾਂ ਵਿੱਚ ਖੋਲਣ ਦਾ ਫੈਸਲਾ ਕੀਤਾ ਹੈ |
ਇਸ ਮੌਕੇ ਪਿ੍ੰਸੀਪਲ ਓਮਕਾਰ ਸ਼ੀਹਮਾਰ ਜਨਰਲ ਸਕੱਤਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ 15 ਕਾਰਾਂ ਅਤੇ 25 ਮੋਟਰਸਾਈਕਲ ਇਸ ਝੰਡਾ ਮਾਰਚ 'ਚ ਸ਼ਾਮਿਲ ਹੋਣਗੇ | ਇਸ ਮੌਕੇ ਰਜਿੰਦਰ ਕੁਮਾਰ, ਸੁਰਿੰਦਰਜੀਤ ਸੰਘਾ, ਅਜੈ ਕੁਮਾਰ, ਰਣਜੀਤ ਵਰਮਾ, ਮਨੋਹਰ ਲਾਲ, ਜੋਤੀ, ਵੈਦ ਸਪਨਾ ਪਰਹਾਲ, ਜਤਿੰਦਰ ਕਾਟਲ, ਨੀਲਮ, ਨਵਨੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਸਾਹਲੋਂ ਲਈ ਇਕ ਇਨਵਰਟਰ ਅਤੇ 3 ਪੱਖੇ ਭੇਟ ਅਗਲੀ ਖ਼ਬਰ ਸਾਧਿਕਾ ਦੇਵੀ ਨੇ ਗੁਰੂ ਦੀ ਮਹੱਤਤਾ ਬਾਰੇ ਪਾਇਆ ਚਾਨਣਾ
Ad Position 24