29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਿਹਤ ਵਿਭਾਗ ਹੜ੍ਹਾਂ ਦੇ ਖ਼ਤਰੇ ਦੇ ਚੱਲਦਿਆਂ ਐਮਰਜੈਂਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਚੌਕਸ-ਸਿਵਲ ਸਰਜਨ <br/>

Ad Position 21
No active advertisement
ਸਿਵਲ ਸਰਜਨ ਡਾਕਟਰ ਗੁਰਿੰਦਰਜੀਤ ਸਿੰਘ ਸਿਵਲ ਹਸਪਤਾਲ ਬਲਾਚੌਰ ਵਿਖੇ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਮੌਕੇ ਐਸ. ਐਮ. ਓ. ਡਾ. ਕੁਲਵਿੰਦਰ ਮਾਨ ਤੋਂ ਜਾਣਕਾਰੀ ਪ੍ਰਾਪਤ ਕਰਦੇ ਹੋਏ, ਨਾਲ ਹੋਰ ਸਟਾਫ ਮੈਂਬਰ | ਤਸਵੀਰ : ਨਰੇਸ਼ ਧੌਲ <br/> 30-08-2025
ਬਲਾਚੌਰ, 29 ਅਗਸਤ (ਨਰੇਸ਼ ਧੌਲ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਐਮਰਜੈਂਸੀ ਸਥਿਤੀ ਪੈਦਾ ਹੋਣ ਦੀ ਸੂਰਤ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰਾਂ ਚੌਕਸ ਹੈ | ਇਸ ਸੰਬੰਧੀ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਸਮੇਤ ਹੋਰ ਸਿਹਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਉਨ੍ਹਾਂ ਨੇ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਵਿਖੇ ਹੜ੍ਹ ਵਰਗੀਆਂ ਸੰਭਾਵੀ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਐਂਬੂਲੈਂਸਾਂ ਦੀ ਤਾਇਨਾਤੀ, ਜ਼ਰੂਰੀ ਦਵਾਈਆਂ ਤੇ ਮੈਡੀਕਲ ਸਾਜੋ-ਸਾਮਾਨ ਦੀ ਉਪਲੱਬਧਤਾ ਨੂੰ ਦੇਖਿਆ | ਇਸ ਮੌਕੇ ਉਨ੍ਹਾਂ ਗੁਆਂਢੀ ਰਾਜਾਂ ਸਮੇਤ ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਹੜ੍ਹਾਂ ਦੇ ਖ਼ਤਰੇ ਦੇ ਚੱਲਦਿਆਂ ਮੈਡੀਕਲ ਐਮਰਜੈਂਸੀ ਦੀ ਸਥਿਤੀ ਪੈਦਾ ਹੋਣ ਦੀ ਸੂਰਤ ਵਿਚ ਜ਼ਿਲ੍ਹੇ ਵਿਚ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ, ਜੀਵਾਣੂਆਂ ਤੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕੀਤੇ ਜਾ ਰਹੇ ਸਿਹਤ ਦੇਖ ਰੇਖ ਪ੍ਰਬੰਧਾਂ 'ਤੇ ਵਿਚਾਰ-ਚਰਚਾ ਕੀਤੀ ਗਈ | ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਐਮਰਜੈਸੀ ਦੀ ਸਥਿਤੀ ਪੈਦਾ ਹੋਣ ਦੀ ਸੂਰਤ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹੜ੍ਹਾਂ ਦੀ ਸਥਿਤੀ ਵਿਚ ਜੀਵਾਣੂਆਂ ਤੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਹੁੰਦਾ ਹੈ, ਇਸ ਲਈ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ, ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪੱਲੀ ਝਿੱਕੀ ਵਿਖੇ ਸਮਾਗਮ ਕੱਲ੍ਹ ਅਗਲੀ ਖ਼ਬਰ ਸ਼ਾਮਚੁਰਾਸੀ ਵਿਖੇ ਬਾਬਾ ਸ਼ਾਮੀ ਸ਼ਾਹ ਯਾਦਗਾਰੀ 300 ਸਾਲਾ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਜ਼ੋਰਾਂ 'ਤੇ <br/>
Ad Position 24