ਬਲਾਚੌਰ, 29 ਅਗਸਤ (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਨਵਾਂਸ਼੍ਰੋਮਣੀ ਅਕਾਲੀ ਦਲ ਤੇ ਹੋਰ ਸੀਨੀਅਰ ਆਗੂਆਂ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਆਏ ਲੋਕਾਂ ਦੇ ਵਿਸ਼ਾਲ ਇਕੱਠ ਦੌਰਾਨ ਪੰਜਾਬ ਜਗਾਉ-ਪੰਜਾਬ ਬਚਾਉ ਰੈਲੀ ਦਾ ਆਗਾਜ਼ ਬਲਾਚੌਰ ਤੋਂ ਕੀਤਾ ਗਿਆ | ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਵਿਧਾਇਕ ਠਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਤੇ ਹੋਰ ਸਰਗਰਮ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ | ਰੈਲੀ ਦੌਰਾਨ ਬਲਾਚੌਰ ਦੀ ਸਿਆਸਤ ਵਿਚ ਮਜ਼ਬੂਤ ਪੱਕੜ ਰੱਖਣ ਵਾਲੇ ਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਦਿਨ ਰਾਤ ਇਕ ਕਰਨ ਵਾਲੇ ਨੌਜਵਾਨ ਅੰਮਿ੍ਤ ਕੁਮਾਰ ਸੇਠੀ ਥੋਪੀਆ ਵਲੋਂ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨਾਂ ਸਮੇਤ ਨਵੇਂ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਸਿਰਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹਲਕਾ ਬਲਾਚੌਰ ਦੇ ਲੋਕਾਂ ਦਾ ਵਿਸ਼ਾਲ ਇਕੱਠ ਜਾਗੇਗਾ ਪੰਜਾਬ, ਬੱਚੇਗਾ ਪੰਜਾਬ ਮੁਹਿੰਮ ਨੂੰ ਪੰਜਾਬ ਵਿਚ ਭਾਰੀ ਹੁਲਾਰਾ ਦੇਵੇਗਾ | ਉਨ੍ਹਾਂ ਆਖਿਆ ਕਿ ਨੌਜਵਾਨਾਂ, ਸਮੂਹ ਪੰਜਾਬੀਆਂ ਨੂੰ ਆਸਾਂ ਤੇ ਉਮੀਦਾਂ' ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ (ਬਾਕੀ ਸਫ਼ਾ 8 'ਤੇ)