29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪਠਲਾਵਾ ਸੰਸਥਾ ਨੇ ਡੇਰਾ ਬਾਬਾ ਨਾਨਕ ਹੜ੍ਹ ਪੀੜਤਾਂ ਲਈ ਭੇਜੀ ਸਮੱਗਰੀ-ਵਾਰੀਆ <br/>

Ad Position 21
No active advertisement
ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੀ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਸੰਬੰਧੀ ਹੋਈ ਮੀਟਿੰਗ 'ਚ ਜਾਣਕਾਰੀ ਸਾਂਝੀ ਕਰਦੇ ਹੋਏ ਚੇਅਰਮੈਨ ਸ. ਇੰਦਰਜੀਤ ਸਿੰਘ ਵਾਰੀਆ ਨਾਲ ਹੋਰ ਅਹੁਦੇਦਾਰ ਤੇ ਮੈਂਬਰਾਨ | ਤਸਵੀਰ : ਕਰਮ ਲਧਾਣਾ <br/> 30-08-2025
ਬੰਗਾ, 29 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ)-ਡੇਰਾ ਬਾਬਾ ਨਾਨਕ ਤੇ ਭਾਰਤ ਪਾਕਿਸਤਾਨ ਸਰਹੱਦ 'ਤੇ ਸੈਂਕੜਿਆਂ ਦੀ ਗਿਣਤੀ ਵਿਚ ਪਾਣੀ ਵਿਚ ਡੁੱਬੇ ਪਿੰਡਾਂ ਦੇ ਲੋਕਾਂ ਦੀ ਸਹਾਇਤਾ ਹਿੱਤ ਫੌਰੀ ਤੌਰ 'ਤੇ ਦਵਾਈਆਂ, ਪੀਣ ਵਾਲਾ ਪਾਣੀ, ਰਾਸ਼ਨ ਅਤੇ ਹੋਰ ਲੋੜੀਂਦਾ ਸਾਮਾਨ ਤੁਰੰਤ ਪੁੱਜਦਾ ਕੀਤਾ | ਇਸ ਸੰਬੰਧੀ ਇਕ ਮੀਟਿੰਗ 'ਚ ਇਹ ਜਾਣਕਾਰੀ ਸਾਂਝੀ ਕਰਦਿਆਂ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਨੇ ਆਖਿਆ ਕਿ ਡੇਰਾ ਬਾਬਾ ਨਾਨਕ ਨਾਲ ਸੰਬੰਧਤ ਸੰਸਥਾ ਦੇ ਕੁਝ ਮੈਂਬਰਾਨ ਨੇ ਇਸ ਇਲਾਕੇ ਦੀਆਂ ਤਾਜ਼ਾ ਭੇਜੀਆਂ ਤਸਵੀਰਾਂ ਤੇ ਵੀਡੀਓਜ਼ ਰਾਹੀਂ ਜਾਣੂੰ ਕਰਵਾਇਆ ਕਿ ਉਥੋਂ ਦੇ ਪਿੰਡਾਂ 'ਚ ਛੇ ਤੋਂ ਦਸ ਫੁੱਟ ਤੱਕ ਪਾਣੀ ਅਜੇ ਵੀ ਚੜਿ੍ਹਆ ਹੋਇਆ ਹੈ | ਇਹ ਤਸਵੀਰਾਂ ਇਸ ਇਲਾਕੇ 'ਚ ਹੋਈ ਤਬਾਹੀ ਦੇ ਖੌਫਨਾਕ ਮੰਜਰ ਪੇਸ਼ ਕਰ ਰਹੀਆਂ ਹਨ | ਸ. ਵਾਰੀਆ ਨੇ ਕਿਹਾ ਕਿ ਇਸ ਵਕਤ ਪੀੜਤ ਲੋਕਾਂ ਨੂੰ ਸਭ ਤੋਂ ਵੱਡੀ ਲੋੜ ਪੀਣ ਵਾਲੇ ਪਾਣੀ, ਦਵਾਈਆਂ ਤੇ ਖਾਧ ਸਮੱਗਰੀ ਦੀ ਹੈ | ਸੰਸਥਾ ਦੀ ਅਚਨਚੇਤ ਬੁਲਾਈ ਮੀਟਿੰਗ ਵਿਚ ਸੰਸਥਾ ਦੇ ਚੇਅਰਮੈਨ ਸ. ਵਾਰੀਆ ਨੇ ਆਖਿਆ ਕਿ ਪੰਜਾਬ ਦੇ ਹੜ੍ਹ ਪੀੜਤ ਲੋਕ ਵੱਡੀ ਦਿਕਤ ਵਿਚ ਫਸੇ ਹੋਏ ਹਨ | ਇਹ ਵਕਤ ਹੈ ਜਦੋਂ ਸਾਨੂੰ ਸਾਰਿਆਂ ਨੂੰ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਸ. ਵਾਰੀਆ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਉਣ ਵਾਲੇ ਕੁੱਝ ਦਿਨਾਂ ਵਿਚ ਸੰਸਥਾ ਦੇ ਸੀਨੀਅਰ ਉਪ ਚੇਅਰਮੈਨ ਸ. ਤਰਲੋਚਨ ਸਿੰਘ ਵਾਰੀਆ ਦੀ ਰਹਿਨੁਮਾਈ ਹੇਠ ਸੰਸਥਾ ਦਾ ਇਕ ਉੱਚ ਪੱਧਰੀ ਵਫ਼ਦ ਡੇਰਾ ਬਾਬਾ ਨਾਨਕ ਅਤੇ ਹੋਰ ਪੀੜਤ ਇਲਾਕਿਆਂ ਦਾ ਦੌਰਾ ਕਰੇਗਾ | ਮੀਟਿੰਗ 'ਚ ਸੰਸਥਾ ਦੇ ਸੀਨੀਅਰ ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ, ਸਰਪ੍ਰਸਤ ਬਲਵੀਰ ਸਿੰਘ ਐਕਸ ਆਰਮੀ, ਪ੍ਰਧਾਨ ਬਲਵੀਰ ਸਿੰਘ ਯੂ. ਕੇ., ਜਨਰਲ ਸਕੱਤਰ ਮਾ. ਤਰਲੋਚਨ ਸਿੰਘ ਪਠਲਾਵਾ, ਵਿੱਤ ਸਕੱਤਰ ਲੈਕਚਰਾਰ ਤਰਸੇਮ ਪਠਲਾਵਾ, ਪਰਵਿੰਦਰ ਸਿੰਘ ਰਾਣਾ, ਅਮਰਜੀਤ ਸਿੰਘ ਸੂਰਾਪੁਰ, ਆਤਮਾ ਸਿੰਘ ਸੂਰਾਪੁਰ, ਸੰਦੀਪ ਕੁਮਾਰ ਗੌੜ, ਪ੍ਰੋ. ਚਰਨਜੀਤ ਸਿੰਘ ਪੋਸੀ, ਸੀਨੀਅਰ ਅਹੁਦੇਦਾਰ ਸਤੀਸ਼ ਕੁਮਾਰ ਐਮਾਂ ਜੱਟਾਂ, ਮਾ. ਰਮੇਸ਼ ਕੁਮਾਰ, ਡਾ. ਕੁਲਦੀਪ ਰਾਜ ਬੰਗਾ, ਕੁਲਵਿੰਦਰ ਸਿੰਘ ਲਾਲੀ, ਇਸਤਰੀ ਵਿੰਗ ਦੇ ਚੇਅਰਪਰਸਨ ਸ੍ਰੀਮਤੀ ਕੁਲਵਿੰਦਰ ਕੌਰ ਵਾਰੀਆ, ਮੈਡਮ ਸਰਬਜੀਤ ਕੌਰ ਪਠਲਾਵਾ, ਮੈਡਮ ਰਮਨਜੀਤ ਕੌਰ, ਮੈਡਮ ਸ਼ਾਰਧਾ ਗੌੜ, ਮੈਡਮ ਲਖਵਿੰਦਰ ਕੌਰ ਯੂ. ਕੇ, ਮੈਡਮ ਰਵਿੰਦਰ ਕੌਰ, ਮੈਡਮ ਬਲਵਿੰਦਰ ਕੌਰ, ਮੈਡਮ ਪਰਮਜੀਤ ਕੌਰ ਤੇ ਮੈਡਮ ਕਮਲਜੀਤ ਕੌਰ ਐਮਾਂ ਜਟਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਨ ਨਾਲ ਜਿੱਤਾਂਗੇ-ਘੁੰਮਣ <br/> ਅਗਲੀ ਖ਼ਬਰ ਨਵਾਂਸ਼ਹਿਰ 'ਚ ਬਹੁਜਨ ਸਮਾਜ ਪਾਰਟੀ ਵਲੋਂ ਰੋਸ ਮੁਜ਼ਾਹਰਾ <br/>
Ad Position 24