ਘੁੰਮਣਾ, 29 ਅਗਸਤ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੇ ਸੀਨੀਅਰ ਕਾਂਗਰਸੀ ਆਗੂ ਹੁਸਨ ਸਿੰਘ ਘੁੰਮਣ ਤੇ ਰੇਸ਼ਮ ਸਿੰਘ ਘੁੰਮਣ ਸਾਬਕਾ ਬਲਾਕ ਸੰਮਤੀ ਮੈਂਬਰ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਜਿੱਤ ਹਾਸਿਲ ਕਰਨ ਲਈ ਵਰਕਰਾਂ ਨੂੰ ਕਮਰਕੱਸੇ ਤਿਆਰ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਪੰਜਾਬ 'ਚ ਸਾਰੀਆਂ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ | ਕਾਂਗਰਸ ਪਾਰਟੀ ਨੂੰ ਅੱਗੇ ਲਿਆਉਣ ਲਈ ਲੋਕ ਤੱਤਪਰ ਹਨ | ਉਨ੍ਹਾਂ ਕਿਹਾ ਕਿ ਜੋ ਵੀ ਹਾਈਕਮਾਨ ਸਾਨੂੰ ਦਿਸ਼ਾ ਨਿਰਦੇਸ਼ ਦੇਵੇਗੀ ਉਸ 'ਤੇ ਚੱਲ ਕੇ ਪਾਰਟੀ ਨੂੰ ਸ਼ਾਨ ਨਾਲ ਜਿਤਾਵਾਂਗੇ ਜਿਸ ਨਾਲ ਲੋਕਾਂ ਦਾ ਭਲਾ ਹੋ ਸਕੇ | ਲੋਕ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਹਨ |