29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਲਈ ਮੁੱਖ ਮੰਤਰੀ ਨੂੰ ਭੇਜਿਆ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 30-08-2025
ਨਵਾਂਸ਼ਹਿਰ, 29 ਅਗਸਤ (ਦੀਦਾਰ ਸਿੰਘ ਸ਼ੇਤਰਾ)-ਕਿਰਤੀ ਕਿਸਾਨ ਯੂਨੀਅਨ ਦੇ ਇਕ ਵਫਦ ਵਲੋਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲ੍ਹ ਕੇ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ ਇਕ ਮੰਗ-ਪੱਤਰ ਦਿੱਤਾ ਗਿਆ | ਇਸ ਮੰਗ-ਪੱਤਰ ਅਨੁਸਾਰ ਕਿਸਾਨ ਜਥੇਬੰਦੀ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਪ੍ਰਤੀ ਏਕੜ 50 ਹਜ਼ਾਰ ਰੁਪਏ ਤੇ ਪ੍ਰਤੀ ਮੱਝ ਜਾਂ ਗਊ 1 ਲੱਖ ਰੁਪਏ ਦੇਣ ਦੀ ਮੰਗ ਕੀਤੀ ਗਈ | ਜਥੇਬੰਦੀ ਨੇ ਦੂਸਰੇ ਹੋਰ ਛੋਟੇ ਵੱਡੇ ਪਸ਼ੂਆਂ ਦਾ ਮੁਆਵਜ਼ਾ 20 ਹਜ਼ਾਰ ਰੁਪਏ ਤੋਂ 50 ਹਜ਼ਾਰ ਰੁਪਏ ਨਕਦ ਰਾਸ਼ੀ ਤੇ ਮਜ਼ਦੂਰ ਪਰਿਵਾਰਾਂ ਨੂੰ 50 ਹਜ਼ਾਰ ਰੁਪਏ ਨਕਦ ਦਿੱਤੇ ਜਾਣ | ਉਨ੍ਹਾਂ ਕਿਸੇ ਵੀ ਜੀਅ ਦੀ ਮੌਤ ਹੋਣ 'ਤੇ ਉਸ ਦੇ ਪਰਿਵਾਰ ਨੂੰ 20 ਲੱਖ ਰੁਪਏ ਦੇਣ ਦੀ ਮੰਗ ਕੀਤੀ ਗਈ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਦਰਿਆਵਾਂ, ਨਹਿਰਾਂ, ਚੋਆਂ, ਡਰੇਨਾਂ ਖਾਲਿ੍ਹਆਂ ਦੀ ਸਫਾਈ ਬਰਸਾਤ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ | ਹੜ੍ਹਾਂ ਨੂੰ ਕੰਟਰੋਲ ਕਰਨ ਲਈ ਸਾਰਾ ਸਾਲ ਖੇਤਾਂ ਦੀ ਸਿੰਚਾਈ ਕਰਨ ਲਈ ਨਹਿਰਾਂ ਵਿਚ ਪਾਣੀ ਛੱਡਿਆ ਜਾਵੇ | ਪਾਣੀਆਂ ਦਾ ਰੇੜਕਾ ਖਤਮ ਕਰਨ ਲਈ ਰਿਪੇਰੀਅਨ ਕਾਨੂੰਨ ਅਨੁਸਾਰ ਪਾਣੀਆਂ ਦੀ ਵੰਡ ਕੀਤੀ ਜਾਵੇ ਤੇ ਹੈੱਡ ਵਰਕਸ ਦਾ ਪ੍ਰਬੰਧ ਪੰਜਾਬ ਦੇ ਹਵਾਲੇ ਕੀਤਾ ਜਾਵੇ | ਦਰਿਆਵਾਂ ਵਿਚ ਸਾਰਾ ਸਾਲ ਪਾਣੀ ਦਾ ਵਹਾਅ ਲਾਜ਼ਮੀ ਕੀਤਾ ਜਾਵੇ ਤਾਂ ਕਿ ਹੜ੍ਹ ਆਉਣ ਦੀ ਸੰਭਾਵਨਾ ਘੱਟ ਹੋਵੇ | ਭਾਰਤ ਮਾਲਾ ਪ੍ਰਾਜੈਕਟ ਅਧੀਨ ਬਣ ਰਹੀਆਂ ਸੜਕਾਂ ਅਤੇ ਸੂਬੇ ਦੀਆਂ ਮੁੱਖ ਸੜਕਾਂ ਉੱਪਰ ਪਾਣੀ ਦੀ ਨਿਕਾਸੀ ਲਈ ਪੁੱਲ ਬਣਾਏ ਜਾਣ ਤਾਂ ਜੋ ਉਪਜਾਊ ਜ਼ਮੀਨ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਇਆ ਜਾਵੇ | ਇਸ ਸਮੇਂ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਤਰਸੇਮ ਸਿੰਘ ਬੈਂਸ ਸਕੱਤਰ, ਕੁਲਵੀਰ ਸਿੰਘ ਪ੍ਰਧਾਨ ਨਵਾਂਸ਼ਹਿਰ, ਸੁਰਿੰਦਰ ਸਿੰਘ ਮਹਿਰਮਪੁਰ ਪ੍ਰਧਾਨ ਔੜ, ਰਾਮ ਜੀ ਦਾਸ ਸਨਾਵਾ, ਸੋਹਣ ਸਿੰਘ ਅਟਵਾਲ ਸਕੱਤਰ ਏਰੀਆ ਕਮੇਟੀ ਬੰਗਾ, ਜਸਵੀਰ ਸਿੰਘ ਮੰਗੂਵਾਲ, ਕੇਵਲ ਸਿੰਘ ਲੰਗੜੋਆ, ਜਗਤਾਰ ਸਿੰਘ ਜਾਡਲਾ, ਮੋਹਣ ਸਿੰਘ ਲੰਗੜੋਆ, ਕੁਲਵਿੰਦਰ ਸਿੰਘ ਉਸਮਾਨਪੁਰ, ਅਜੈਬ ਸਿੰਘ ਉਸਮਾਨਪੁਰ, ਬਿੱਕਰ ਸਿੰਘ ਸ਼ੇਖੂਪੁਰ, ਕਰਨੈਲ ਸਿੰਘ ਉੜਾਪੜ, ਚਰਨ ਸਿੰਘ ਉੜਾਪੜ, ਅਵਤਾਰ ਸਿੰਘ ਸਕੋਹਪੁਰ, ਤੀਰਥ ਰਾਮ ਮੂਸਾਪੁਰ ਤੇ ਹੋਰ ਵੀ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਬੰਗਾ ਵਿਖੇ ਸੰਤ ਸੰਮੇਲਨ 9 ਨੂੰ ਅਗਲੀ ਖ਼ਬਰ ਗਣੇਸ਼ ਉਤਸਵ ਦੇ ਦੂਜੇ ਦਿਨ ਸਰਬਜੀਤ ਮੱਟੂ ਨੇ ਗਣਪਤੀ ਦਾ ਕੀਤਾ ਗੁਣਗਾਨ <br/>
Ad Position 24