29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਜੋੜ ਮੇਲਾ ਤੇ ਗੁਰਮਤਿ ਸਮਾਗਮ 7 ਨੂੰ

Ad Position 21
No active advertisement
ਅਜੀਤ ਡੈਸਕ 30-08-2025
ਮੁਕੰਦਪੁਰ, 29 ਅਗਸਤ (ਅਮਰੀਕ ਸਿੰਘ ਢੀਂਡਸਾ)-ਪਹਿਲੀ, ਸਤਵੀਂ ਤੇ ਨੌਵੀਂ ਪਾਤਿਸ਼ਾਹੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਨਾਨਕਸਰ ਹਕੀਮਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 7 ਸਤੰਬਰ ਨੂੰ ਜ਼ਿੰਦਾ ਸ਼ਹੀਦ ਪੰਥ ਰਤਨ ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਬੇਲਾਂ ਦੀ ਰਹਿਨੁਮਾਈ ਹੇਠ ਸ਼ਰਧਾ ਤੇ ਸਤਿਕਾਰ ਪੂਰਵਕ ਮਨਾਇਆ ਜਾ ਰਿਹਾ ਹੈ, ਸਮਾਗਮਾਂ ਵਿਚ ਪੰਥ ਦੇ ਉੱਘੇ ਪ੍ਰਚਾਰਕ, ਵਿਦਵਾਨ, ਪ੍ਰਚਾਰਕ ਤੇ ਢਾਡੀ ਗੁਰੂ ਜਸ ਸਰਵਣ ਕਰਵਾਉਣਗੇ, ਸੰਗਤਾਂ ਗੁਰਬਾਣੀ ਦੇ ਇਸ ਮਹਾਂ ਕੁੰਭ ਦਾ ਵੱਧ ਚੜ੍ਹ ਕੇ ਲਾਹਾ ਲੈਣ ਤੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਜੀਵਨ ਸਫਲਾ ਕਰਨ, ਦੀਵਾਨਾਂ ਦੀ ਸਮਾਪਤੀ ਉਪਰੰਤ ਨਿਹੰਗ ਸਿੰਘ ਫੌਜਾਂ ਵਲੋਂ ਖਾਲਸਾਈ ਸ਼ਾਨ ਦਾ ਪ੍ਰਤੀਕ ਮਹੱਲਾ ਕੱਢਿਆ ਜਾਵੇਗਾ ਤੇ ਗਤਕੇ ਦੇ ਜੌਹਰ ਵਿਖਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਹੜ੍ਹਾਂ ਨਾਲ ਕਿਸਾਨਾਂ ਦੀਆਂ ਬਰਬਾਦ ਹੋਈਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦੇਵੇ-ਲਾਦੀਆਂ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਦੇ ਚਚੇਰੇ ਭਰਾ ਸਵ: ਚੌ. ਰਾਮ ਸਰੂਪ ਭੂੰਬਲਾ ਦਾ ਸਸਕਾਰ <br/>
Ad Position 24