19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰੋਪੜ-ਫਗਵਾੜਾ ਨੈਸ਼ਨਲ ਹਾਈਵੇ 'ਤੇ ਟਰਾਲੇ ਦੇ ਪਿੱਛੇ ਗੱਡੀ ਟਕਰਾਈ <br/>

Ad Position 21
No active advertisement
ਹਾਦਸੇ 'ਚ ਨੁਕਸਾਨੇ ਵਾਹਨ | ਤਸਵੀਰਾਂ : ਹਰਸਿਮਰਨਜੋਤ ਸਿੰਘ ਕਲੇਰ <br/> 31-08-2025
ਰੱਤੇਵਾਲ/ਕਾਠਗੜ੍ਹ, 30 ਅਗਸਤ (ਅਸ਼ੋਕ ਕੁਮਾਰ ਲੀਲ, ਹਰਸਿਮਰਨਜੋਤ ਸਿੰਘ ਕਲੇਰ) - ਰੋਪੜ-ਫਗਵਾੜਾ ਨੈਸ਼ਨਲ ਹਾਈਵੇ 'ਤੇ ਸੈਣੀ ਢਾਬਾ ਨਜ਼ਦੀਕ ਇਕ ਵੈਨਿਊ ਗੱਡੀ ਟਰਾਲੇ ਦੇ ਪਿੱਛੇ ਜਾ ਟਕਰਾਈ | ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਟਰਾਲਾ ਨੰਬਰ ਪੀ. 65 ਬੀ. ਸੀ 4247 ਜਿਸ ਨੂੰ ਹਰਪ੍ਰੀਤ ਸਿੰਘ ਪੁੱਤਰ ਭਾਗ ਸਿੰਘ ਵਾਸੀ ਪਿੰਡ ਦਬੁਰਜੀ ਚਲਾ ਰਿਹਾ ਸੀ ਜੋ ਕਿ ਬਲਾਚੌਰ ਤੋਂ ਰੋਪੜ ਸਾਈਡ ਜਾ ਰਿਹਾ ਸੀ ਅਤੇ ਇੱਕ ਵੈਨਿਊ ਗੱਡੀ ਨੰਬਰ ਪੀ. ਬੀ 20 ਈ 8579 ਜਿਸ ਨੂੰ ਪਰਮਿੰਦਰ ਸਿੰਘ ਪੁੱਤਰ ਹਰਿੰਦਰ ਸਿੰਘ ਵਾਸੀ ਫਤਿਹਪੁਰ ਤਹਿਸੀਲ ਬਲਾਚੌਰ ਚਲਾ ਰਿਹਾ ਸੀ | ਜਦੋਂ ਉਹ ਸੈਣੀ ਢਾਬੇ ਨਜ਼ਦੀਕ ਪਹੁੰਚੇ ਤਾਂ ਵੈਨਿਊ ਗੱਡੀ ਟਰਾਲੇ ਦੇ ਪਿੱਛੇ ਜਾ ਟਕਰਾਈ | ਜਿਸ ਵਿੱਚ ਪਰਮਿੰਦਰ ਸਿੰਘ ਗੰਭੀਰ ਰੂਪ 'ਚ ਜਖ਼ਮੀ ਹੋ ਗਿਆ | ਮੌਕੇ 'ਤੇ ਐੱਸ.ਐੱਸ.ਐੱਫ ਦੀ ਟੀਮ ਵੀ ਪਹੁੰਚ ਗਈ | ਪਰਮਿੰਦਰ ਸਿੰਘ ਨੂੰ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਦਾਖ਼ਲ ਕਰਵਾਇਆ ਗਿਆ | ਟਰਾਲੇ ਅਤੇ ਗੱਡੀ ਨੂੰ ਰਿਕਵਰੀ ਵੈਨ ਦੀ ਮਦਦ ਨਾਲ ਆਂਸਰੋਂ ਚੌਂਕੀ ਪਹੁੰਚਾਇਆ ਗਿਆ | ਐਕਸੀਡੈਂਟ ਦੀ ਸੂਚਨਾ ਥਾਣਾ ਕਾਠਗੜ੍ਹ ਅਤੇ ਕੰਟਰੋਲ ਰੂਮ ਨੂੰ ਭੇਜ ਦਿੱਤੀ ਗਈ | ਰੋਡ ਨੂੰ ਖਾਲੀ ਕਰਵਾ ਕੇ ਨਿਰਵਿਘਨ ਚਾਲੂ ਕਰਵਾ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਟੋਇਆਂ ਵਿੱਚੋਂ ਨਹੀਂ ਲੱਭਦੀਆਂ ਪਿੰਡਾਂ ਦੀਆਂ ਸੰਪਰਕ ਸੜਕਾਂ <br/> ਅਗਲੀ ਖ਼ਬਰ ਹਲਕਾ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਵੱਲੋਂ ਔਲੀਆਪੁਰ ਦੇ ਧੁੱਸੀ ਬੰਨ੍ਹ ਦਾ ਦੌਰਾ <br/>
Ad Position 24