18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਨੇ ਕੁਲਾਮ ਵਿਖੇ ਲਗਾਇਆ ਜਾਗਰੂਕਤਾ ਕੈਂਪ <br/>

Ad Position 21
No active advertisement
ਪਿੰਡ ਕੁਲਾਮ ਵਿਖੇ ਲਗਾਏ ਜਾਗਰੂਕਤਾ ਕੈਂਪ ਦੌਰਾਨ ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਸੰਬੋਧਨ ਕਰਦੇ ਹੋਏ ਤੇ ਹਾਜ਼ਰ ਪਿੰਡ ਵਾਸੀ | <br/> 31-08-2025
ਨਵਾਂਸ਼ਹਿਰ, 30 ਅਗਸਤ (ਦੀਦਾਰ ਸਿੰਘ ਸ਼ੇਤਰਾ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿ੍ਤ ਤੇ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਕੁਲਾਮ ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ | ਕੈਂਪ ਦੀ ਪ੍ਰਧਾਨਗੀ ਬਲਜੀਤ ਸਿੰਘ ਸਰਪੰਚ ਵਲੋਂ ਕੀਤੀ ਗਈ | ਇਸ ਮੌਕੇ ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸਭ ਤੋਂ ਪਹਿਲਾਂ ਰੈੱਡ ਕਰਾਸ ਦੀ ਸਥਾਪਨਾ ਬਾਰੇ ਦੱਸਿਆ | ਉਨ੍ਹਾਂ ਨੇ 'ਯੁੱਧ ਨਸ਼ਿਆਂ ਵਿਰੁੱਧ' ਵਿਸ਼ੇ 'ਤੇ ਚਰਚਾ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਪੂਰਾ ਭਾਰਤ ਨਸ਼ਿਆਂ ਦੀ ਲਪੇਟ ਵਿਚ ਆਇਆ ਹੋਇਆ ਹੈ, ਜਿਸ 'ਚ ਛੋਟੇ ਬੱਚੇ ਤੇ ਲੜਕੀਆਂ ਵੀ ਨਸ਼ੇ ਦੀ ਗਿ੍ਫ਼ਤ ਵਿਚ ਆ ਰਹੀਆਂ ਹਨ | ਉਨ੍ਹਾਂ ਮਾਪਿਆਂ ਨੂੰ ਬੱਚਿਆਂ ਵੱਲ ਖਾਸ ਧਿਆਨ ਦੇਣ ਦੀ ਗੱਲ 'ਤੇ ਜ਼ੋਰ ਦਿੱਤਾ | ਕਮਲਜੀਤ ਕੌਰ ਕੌਂਸਲਰ ਨੇ ਸੈਂਟਰ ਵਿਖੇ ਲੋੜਵੰਦ ਮਰੀਜ਼ਾਂ ਦੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ | ਸਰਪੰਚ ਬਲਜੀਤ ਸਿੰਘ ਨੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਰਾਜਵਿੰਦਰ ਕੌਰ ਆਂਗਣਵਾੜੀ ਵਰਕਰ, ਸੁਖਵਿੰਦਰ ਕੌਰ ਆਂਗਣਵਾੜੀ ਵਰਕਰ, ਵਿਸ਼ਾਲੀ ਆਂਗਣਵਾੜੀ ਹੈਲਪਰ, ਰਾਣੀ ਆਂਗਣਵਾੜੀ ਹੈਲਪਰ, ਜਗਦੀਸ਼ ਕੌਰ ਆਂਗਣਵਾੜੀ ਹੈਲਪਰ, ਬਲਜੀਤ ਸਾਬਕਾ ਸਰਪੰਚ, ਅਮਨਦੀਪ ਕੌਰ,ਮਦਨ ਲਾਲ ਪੰਚ, ਹੰਸ ਰਾਜ, ਬਲਜੀਤ ਕੌਰ, ਛਿੰਦੋ ਪੰਚਾਇਤ ਮੈਂਬਰ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਸਟ੍ਰੇਲੀਆ ਸਟੱਡੀ ਵੀਜ਼ੇ ਦੇ ਸਾਰੇ ਪੈਸੇ ਵੀਜ਼ਾ ਲੱਗਣ ਤੋਂ ਬਾਅਦ ਲਏ ਜਾਣਗੇ-ਅਵਤਾਰ ਅਰੋੜਾ <br/> ਅਗਲੀ ਖ਼ਬਰ ਨਾਜਾਇਜ਼ ਕਬਜ਼ਿਆਂ ਤੋਂ ਚੁਕਵਾਏ ਗੋਹਾ ਢੇਰ ਤੇ ਗੰਦਗੀ ਦੇ ਢੇਰ <br/>
Ad Position 24