18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਾਬਾ ਸ੍ਰੀ ਚੰਦ ਜੀ ਦੇ 531ਵੇਂ ਪ੍ਰਕਾਸ਼ ਉਤਸਵ ਮੌਕੇ ਸਜਾਇਆ ਨਗਰ ਕੀਰਤਨ <br/>

Ad Position 21
No active advertisement
ਗੁਰਦੁਆਰਾ ਟਾਹਲੀ ਸਾਹਿਬ ਤਪ ਅਸਥਾਨ ਮੰਦਰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਜਾਏ ਵਿਸ਼ਾਲ ਨਗਰ ਕੀਰਤਨ ਦੀਆਂ ਤਸਵੀਰਾਂ | ਤਸਵੀਰ : ਹਰਮਿੰਦਰ ਸਿੰਘ ਪਿੰਟੂ <br/> 31-08-2025
ਨਵਾਂਸ਼ਹਿਰ, 30 ਅਗਸਤ (ਹਰਮਿੰਦਰ ਸਿੰਘ ਪਿੰਟੂ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀ ਚੰਦ ਜੀ ਦੇ 531ਵਾੇ ਪ੍ਰਕਾਸ਼ ਉਤਸਵ ਮੌਕੇ ਮੰਦਰ ਬਾਬਾ ਸ੍ਰੀ ਚੰਦ ਜੀ ਉਦਾਸੀਨ ਗੁਰਦੁਆਰਾ ਟਾਹਲੀ ਸਾਹਿਬ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਮੈਂਬਰਾਂ ਪ੍ਰਧਾਨ ਮਹਿੰਦਰ ਸਿੰਘ ਹੀਰ, ਦਲਬਾਰਾ ਸਿੰਘ ਹੀਰ ਪ੍ਰਧਾਨ ਟਰੱਕ ਯੂਨੀਅਨ ਨੇ ਦੱਸਿਆ ਕਿ ਗੁਰਦੁਆਰਾ ਟਾਹਲੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੁੰਦਰ ਪਾਲਕੀ ਪੰਜਾਂ ਪਿਆਰਿਆਂ ਦੀ ਅਗਵਾਈ ਅਤੇ ਵੱਖ-ਵੱਖ ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨਗਰ ਕੀਰਤਨ ਵਿੱਚ ਸ਼ਾਮਿਲ ਹੋਈਆਂ | ਨਗਰ ਕੀਰਤਨ ਦਾ ਵੱਖ-ਵੱਖ ਥਾਂਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ | ਗੁਰਦੁੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸਵਾਗਤ ਕੀਤਾ ਗਿਆ | ਸ਼ਹਿਰ ਦੀ ਪਰਿਕਰਮਾ ਕਰਨ ਉਪਰੰਤ ਨਗਰ ਕੀਰਤਨ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਰਾਜਵਿੰਦਰ ਸਿੰਘ ਹੀਰ, ਪਾਲਾ ਸਿੰਘ, ਰਣਜੀਤ ਸਿੰਘ, ਮੋਹਣ ਸਿੰਘ, ਸੋਹਣ ਸਿੰਘ, ਗੁਰਮੇਲ ਸਿੰਘ, ਕੁਲਵੀਰ ਸਿੰਘ, ਗੁਰਦੁੁਆਰਾ ਸ਼੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੱਖਣ ਸਿੰਘ ਗਰੇਵਾਲ, ਸੈਕਟਰੀ ਸੁਵਿੰਦਰ ਸਿੰਘ ਥਾਂਦੀ, ਭਾਈ ਪ੍ਰਦੀਪ ਸਿੰਘ, ਆਦਿ ਹਾਜ਼ਰ ਸਨ | ਪ੍ਰਧਾਨ ਮਹਿੰਦਰ ਸਿੰਘ ਹੀਰ, ਦਲਬਾਰਾ ਸਿੰਘ ਹੀਰ ਪ੍ਰਧਾਨ ਅਤੇ ਕਮੇਟੀ ਮੈਂਬਰਾਂ ਨੇ ਦੱਸਿਆ ਕਿ 1 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ ਅਖੰਡ ਪਾਠ ਸਾਹਿਬ ਦੇ ਲੜੀਵਾਰ ਭੋਗ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ 'ਚ ਪੰਥ ਪ੍ਰਸਿੱਧ ਕੀਰਤਨੀ ਜਥੇ ਭਾਈ ਗੁਰਦੇਵ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਸੁਖਦੇਵ ਸਿੰਘ, ਭਾਈ ਸਤਨਾਮ ਸਿੰਘ, ਬਾਬਾ ਪਲਵਿੰਦਰ ਸਿੰਘ, ਭਾਈ ਸਰਬਜੀਤ ਸਿੰਘ ਦਿੱਲੀ ਵਾਲੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ 4 ਸਤੰਬਰ ਦਿਨ ਵੀਰਵਾਰ ਨੂੰ ਸਾਧੂਆਂ ਦਾ ਭੰਡਾਰਾ ਕਰਵਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਰੱਕੜਾਂ ਢਾਹਾ ਦਾ ਛਿੰਝ ਮੇਲਾ ਜੱਸਾ ਪੱਟੀ ਨੇ ਜਿੱਤਿਆ <br/> ਅਗਲੀ ਖ਼ਬਰ ਡੀਜ਼ਲ ਪੈਟਰੋਲ ਨੂੰ ਜੀ.ਐਸ.ਟੀ. ਦਾਇਰੇ 'ਚ ਲਿਆਉਣਾ ਜ਼ਰੂਰੀ <br/>
Ad Position 24