18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਰਕਾਰਾਂ ਪਿੰਡਾਂ 'ਤੇ ਹਮਲੇ ਕਰਨਾ ਬੰਦ ਕਰਨ-ਤਰਸੇਮ ਯੋਧਾਂ <br/>

Ad Position 21
No active advertisement
ਪਿੰਡ ਟੌਂਸਾ ਵਿਖੇ ਕਰਨ ਸਿੰਘ ਰਾਣਾ ਦੇ ਗ੍ਰਹਿ ਵਿਖੇ ਸਾਥੀਆਂ ਸਮੇਤ ਪਹੁੰਚੇ ਸਾਬਕਾ ਵਿਧਾਇਕ ਤਰਸੇਮ ਸਿੰਘ ਯੋਧਾਂ ਗੱਲਬਾਤ ਕਰਦੇ ਹੋਏ | ਤਸਵੀਰ : ਹਰਸਿਮਰਨ ਜੋਤ ਸਿੰਘ ਕਲੇਰ <br/> 31-08-2025
ਕਾਠਗੜ੍ਹ, 30 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)-ਜੇਕਰ ਕਾਰਪੋਰੇਟ ਲਗਾਤਾਰ ਪੰਜਾਬ ਦੇ ਪਿੰਡਾਂ 'ਤੇ ਸਰਕਾਰਾਂ ਰਾਹੀਂ ਹਮਲੇ ਕਰ ਰਿਹਾ ਹੈ ਤਾਂ ਫਿਰ ਪਿੰਡਾਂ ਦੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਨੌਜਵਾਨਾਂ ਤੇ ਮੁਲਾਜ਼ਮਾਂ ਨੂੰ ਵੀ ਇੱਕਮੁੱਠ ਹੋ ਕੇ ਲਗਾਤਾਰ ਇਸ ਹਮਲੇ ਦਾ ਮੁਕਾਬਲਾ ਕਰਨ ਲਈ ਵਿਸ਼ਾਲ ਸੰਘਰਸ਼ ਸ਼ੁਰੂ ਕਰਨਾ ਪਵੇਗਾ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਥੀ ਤਰਸੇਮ ਸਿੰਘ ਯੋਧਾਂ ਸਾਬਕਾ ਵਿਧਾਇਕ ਅਤੇ ਜਨਰਲ ਸਕੱਤਰ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਗੱਲਬਾਤ ਕਰਦੇ ਹੋਏ ਕੀਤਾ | ਕਾਮਰੇਡ ਯੋਧਾਂ ਇੱਥੇ ਪਿੰਡ ਟੌਂਸਾ ਵਿਖੇ ਸਾਥੀ ਕਰਨ ਸਿੰਘ ਰਾਣਾ ਜਨਰਲ ਸਕੱਤਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਦੇ ਗ੍ਰਹਿ ਵਿਖੇ ਪਹੁੰਚੇ ਸਨ | ਸਾਥੀ ਯੋਧਾਂ ਨੇ ਕਿਹਾ ਕਿ ਪੰਜਾਬੀਆਂ ਦੇ ਏਕੇ ਨੇ ਅਤੇ ਸੰਘਰਸ਼ਾਂ ਨੇ ਪੰਜਾਬ ਸਰਕਾਰ ਨੂੰ ਲੋਕ ਵਿਰੋਧੀ ਲੈਂਡ ਪੂਲਿੰਗ ਸਕੀਮ ਨੂੰ ਰੱਦ ਕਰਨ ਲਈ ਮਜਬੂਰ ਕੀਤਾ | ਹੁਣ ਫਿਰ ਕਾਰਪੋਰੇਟਾਂ ਅਤੇ ਪੂੰਜੀਪਤੀਆਂ ਨੇ ਪਿੰਡਾਂ ਦੀ ਸ਼ਾਮਲਾਤ 'ਤੇ ਪੰਚਾਇਤੀ ਜ਼ਮੀਨ ਨੂੰ ਹੜੱਪਣ ਲਈ ਪੰਜਾਬ ਸਰਕਾਰ ਰਾਹੀਂ ਹੁਕਮ ਜਾਰੀ ਕਰਵਾ ਦਿੱਤੇ ਹਨ | ਪਿੰਡਾਂ ਦੀਆਂ ਪੰਚਾਇਤਾਂ ਨੂੰ ਇਹਨਾਂ ਜ਼ਮੀਨਾਂ ਨੂੰ ਸਰਕਾਰ ਦੇ ਹਵਾਲੇ ਕਰਨ ਲਈ ਮਤੇ ਪਾਉਣ ਲਈ ਕਿਹਾ ਗਿਆ ਹੈ | ਪੰਚਾਇਤਾਂ ਤੋਂ ਮਤੇ ਪ੍ਰਾਪਤ ਕਰਕੇ ਪਿੰਡਾਂ ਦੀਆਂ ਸਾਂਝੀਆਂ ਜ਼ਮੀਨਾਂ ਅਤੇ ਸ਼ਾਮਲਾਤ ਜ਼ਮੀਨਾਂ ਨੂੰ ਕਾਰਪੋਰੇਟਾਂ ਨੂੰ ਦੇਣ ਦਾ ਕੰਮ ਸ਼ੁਰੂ ਕਰਨ ਜਾ ਰਹੀ ਪੰਜਾਬ ਸਰਕਾਰ ਨੂੰ ਉਹਨਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਅਜਿਹੇ ਲੋਕ ਵਿਰੋਧੀ ਫ਼ੈਸਲੇ ਨਾ ਕਰੇ | ਉਹਨਾਂ ਪੰਜਾਬ ਦੇ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਦਬਾਅ ਹੇਠ ਆ ਕੇ ਸਾਂਝੀਆਂ ਅਤੇ ਸ਼ਾਮਲਾਤ ਜ਼ਮੀਨਾਂ ਦੇ ਮਤੇ ਸਰਕਾਰ ਜਾਂ ਕਿਸੇ ਹੋਰ ਦੇ ਹੱਕ ਵਿੱਚ ਨਾ ਪਾਉਣ | ਇਸ ਮੌਕੇ ਜਥੇਬੰਦੀ ਦੇ ਸੂਬਾਈ ਆਗੂ ਕੇਵਲ ਸਿੰਘ ਹਜ਼ਾਰਾ ਜਲੰਧਰ, ਕਰਨ ਸਿੰਘ ਰਾਣਾ, ਚਰਨਜੀਤ ਸਿੰਘ ਲੁਧਿਆਣਾ, ਪ੍ਰਕਾਸ਼ ਸਿੰਘ ਹਿਸੋਵਾਲ, ਗੁਰਪ੍ਰੀਤ ਸਿੰਘ ਸੰਗਰੂਰ, ਪਰਮਜੀਤ ਸਿੰਘ ਘਨੌਰ, ਹਰਜਿੰਦਰ ਸਿੰਘ ਕਾਲਾ ਮਲੇਰਕੋਟਲਾ ਅਤੇ ਡਾ. ਪਰਮਜੀਤ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਭਵਿੱਖ ਸੰਵਾਰਨਾ ਚਾਹੀਦਾ-ਸਾਈਾ ਪੱਪਲ ਸ਼ਾਹ ਅਗਲੀ ਖ਼ਬਰ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਸੇਵਾਦਾਰਾਂ ਦੀ ਮੀਟਿੰਗ ਧਾਮ ਝਾਂਡੀਆਂ ਕਲਾਂ ਵਿਖੇ ਅੱਜ <br/>
Ad Position 24