18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਭਗਵੰਤ ਮਾਨ ਸਰਕਾਰ ਮਜ਼ਦੂਰਾਂ ਦੀ ਮਾੜੀ ਹਾਲਤ ਵੱਲ ਗੌਰ ਕਰੇ-ਲਾਦੀਆਂ

Ad Position 21
No active advertisement
ਅਜੀਤ ਡੈਸਕ 31-08-2025

ਬੰਗਾ, 30 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਦੇਸ਼ ਭਰ 'ਚ ਵਧੀ ਮਹਿੰਗਾਈ ਨੇ ਮਜ਼ਦੂਰ ਜਮਾਤ ਦੀ ਆਰਥਿਕ ਹਾਲਤ ਬੇਹੱਦ ਖਸਤਾ ਕਰ ਰੱਖ ਦਿੱਤੀ ਹੈ | ਇਸ ਕਰਕੇ ਦੇਸ਼ ਅਤੇ ਪੰਜਾਬ ਸਰਕਾਰ ਨੂੰ ਮਜ਼ਦੂਰਾਂ ਦੀ ਮਜ਼ਦੂਰੀ ਵਿੱਚ ਵਾਧਾ ਕਰਕੇ ਆਰਥਿਕ ਤੌਰ 'ਤੇ ਰਾਹਤ ਪਹੁੰਚਾਉਣੀ ਚਾਹੀਦੀ ਹੈ | ਮਹਿੰਗਾਈ 'ਤੇ ਕਾਬੂ ਪਾਉਣ ਦੇ ਯਤਨ ਵੀ ਤੇਜ਼ ਕਰਨੇ ਚਾਹੀਦੇ ਹਨ | ਮੀਡੀਆ ਕਰਮੀਆਂ ਦੇ ਸਨਮੁਖ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਲਿਤ ਭਲਾਈ ਪੰਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਬਲਵਿੰਦਰ ਲਾਦੀਆਂ ਨੇ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਮਜ਼ਦੂਰਾਂ ਦੀ ਖਸਤਾ ਹਾਲਤ ਬਾਰੇ ਨਹੀਂ ਸੋਚ ਰਹੀ | ਉਨ੍ਹਾਂ ਮਜ਼ਦੂਰਾਂ ਦੀ ਦਿਹਾੜੀ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਕਿ ਅਗਰ ਸਰਕਾਰ ਨੇ ਮਜ਼ਦੂਰਾਂ ਦੀ ਇਹ ਅਹਿਮ ਮੰਗ ਨਾ ਮੰਨੀ ਤਾਂ ਮਜ਼ਦੂਰ ਸੰਘਰਸ਼ ਕਰਨ ਲਈ ਸੜਕਾਂ 'ਤੇ ਉਤਰਨ ਲਈ ਮਜ਼ਬੂਰ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਲੁਭਾਇਆ ਰਾਮ ਬੈਂਸ ਨੂੰ ਸਦਮਾ-ਭਰਾ ਦਾ ਦਿਹਾਂਤ ਅਗਲੀ ਖ਼ਬਰ 5 ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਭੁੱਖ ਹੜਤਾਲ 'ਤੇ ਬੈਠਣਗੇ ਐਨ.ਪੀ.ਐਸ. ਕਰਮਚਾਰੀ-ਹਰਚਰਨਜੀਤ, ਭੁਪਿੰਦਰ
Ad Position 24