18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਝਿੰਗੜਾਂ ਵਿਖੇ ਰਾਜਾ ਸਾਹਿਬ ਦੀ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਪਿੰਡ ਝਿੰਗੜਾਂ ਵਿਖੇ ਰਾਜਾ ਸਾਹਿਬ ਦੀ ਸਾਲਾਨਾ ਬਰਸੀ ਸਮਾਗਮ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ, ਨਾਲ ਖੜ੍ਹੇ ਪ੍ਰਬੰਧਕ ਤੇ ਸੰਗਤਾਂ | ਨਗਰ ਕੀਰਤਨ ਮਗਰ ਗਾਇਕ ਬਲਕਾਰ ਨਿਮਾਣਾ ਗੁਣਾਚੌਰ ਤੇ ਸੰਗਤਾਂ ਸ਼ਬਦ ਗਾਇਨ ਕਰਦੀਆਂ ਹੋਈਆਂ | ਤਸਵੀਰ : ਕੁਲਦੀਪ ਸਿੰਘ ਝਿੰਗੜ <br/> 31-08-2025
ਔੜ/ਝਿੰਗੜਾਂ, 30 ਅਗਸਤ (ਕੁਲਦੀਪ ਸਿੰਘ ਝਿੰਗੜ) - ਵਿਧਾਨ ਸਭਾ ਹਲਕਾ ਬੰਗਾ ਦੇ ਅਧੀਨ ਪੈਂਦੇ ਇਤਿਹਾਸਕ ਪਿੰਡ ਝਿੰਗੜਾਂ ਵਿਖੇ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ 85ਵੀਂ ਸਲਾਨਾ ਬਰਸੀ ਸਮਾਗਮ ਨੂੰ ਸਮਰਪਿਤ ਗੁਰਦੁਆਰਾ ਦੂਖ ਨਿਵਾਰਨ ਨਾਭ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਵਿੱਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਵੇਰੇ ਤੀਸਰੀ ਲੜੀ ਦੇ ਪਾਠ ਅਰੰਭ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਰਸਤੇ 'ਚ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਲਗਾਏ ਗਏ ਵੱਖ-ਵੱਖ ਪੜਾਵਾਂ ਵਿੱਚ ਪ੍ਰਸਿੱਧ ਢਾਡੀ, ਕਵੀਸ਼ਰੀ ਜਥਿਆਂ ਨੇ ਆਪਣੀ ਹਾਜ਼ਰੀ ਲਗਵਾਈ | ਉਥੇ ਨਗਰ ਕੀਰਤਨ ਮਗਰ ਚੱਲ ਰਹੀਆਂ ਸੰਗਤਾਂ ਨਾਲ ਇਲਾਕੇ ਦਾ ਨਾਮਵਰ ਗਾਇਕ ਬਲਕਾਰ ਨਿਮਾਣਾ ਗੁਣਾਚੌਰ ਐਂਡ ਪਾਰਟੀ ਵਲੋਂ ਰਾਜਾ ਸਾਹਿਬ ਜੀ ਦੀ ਉਪਮਾ 'ਚ ਸ਼ਬਦ ਗਾਇਨ ਕੀਤੇ ਜਾ ਰਹੇ ਸਨ | ਸੇਵਾਦਾਰਾਂ ਵਲੋਂ ਸੰਗਤਾਂ ਦੀ ਠੰਢਿਆਂ, ਚਾਹ, ਪਕੌੜਿਆਂ, ਫਲ ਫਰੂਟਾਂ ਨਾਲ ਸੇਵਾ ਕੀਤੀ ਗਈ | ਸਟੇਜ ਸਕੱਤਰ ਜਥੇ. ਰਣਜੀਤ ਸਿੰਘ ਝਿੰਗੜ ਜਨਰਲ ਸਕੱਤਰ ਪ੍ਰਬੰਧਕ ਕਮੇਟੀ ਨੇ ਨਗਰ ਕੀਰਤਨ 'ਚ ਸ਼ਾਮਲ ਸੰਗਤਾਂ, ਸਹਿਯੋਗੀ ਸੇਵਾਦਾਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਮੰਗਾ, ਗੁਰਪਾਲ ਸਿੰਘ ਭੱਟੀ ਸਾਬਕਾ ਡਿਪਟੀ ਕਮਿਸ਼ਨਰ, ਬਲਵਿੰਦਰ ਸਿੰਘ ਝਿੰਗੜ, ਗ੍ਰੰਥੀ ਬੁੱਧ ਸਿੰਘ, ਸੋਢੀ ਸਿੰਘ ਸ਼ੇਰਗਿੱਲ, ਬਹਾਦਰ ਸਿੰਘ ਸ਼ੇਰਗਿੱਲ ਯੂ. ਕੇ, ਬਹਾਦਰ ਸਿੰਘ ਮਹਿਮੀ ਅਧਿਕਾਰਤ ਪੰਚ, ਤਰਸੇਮ ਲਾਲ ਪੰਚ, ਅਮਰਜੀਤ ਸਿੰਘ ਲੱਲ੍ਹ ਯੂ. ਐਸ. ਏ, ਕਮਲਜੀਤ ਸਿੰਘ ਕੈਰੋਂ, ਬੀਬੀ ਸੁਖਵੰਤ ਕੌਰ ਯੂ. ਕੇ, ਹੈਪੀ ਕੈਨੇਡਾ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਸੰਦੀਪ ਸਿੰਘ ਸ਼ੇਰਗਿੱਲ, ਨੰਬਰਦਾਰ ਬਾਵਾ ਸਿੰਘ ਸ਼ੇਰਗਿੱਲ ਯੂ. ਐਸ. ਏ, ਪਰਮਿੰਦਰ ਸਿੰਘ ਸ਼ੇਰਗਿੱਲ ਯੂ. ਕੇ, ਸੰਤੋਖ ਸਿੰਘ ਰੱਲ੍ਹ ਯੂ. ਕੇ, ਮਲਕੀਤ ਸਿੰਘ, ਸੁਖਵਿੰਦਰ ਸਿੰਘ ਛਿੰਦਾ, ਅਵਤਾਰ ਸਿੰਘ ਸ਼ੇਰਗਿੱਲ, ਮਲਕੀਤ ਸਿੰਘ ਰੱਲ੍ਹ, ਸਤਪਾਲ ਸਿੰਘ, ਬਿਸ਼ਨ ਝਿੰਗੜ, ਮੁਖਤਿਆਰ ਸਿੰਘ, ਅਮਰਜੀਤ ਸਿੰਘ ਰੱਲ੍ਹ ਯੂ. ਐਸ. ਏ, ਵਰਿੰਦਰ ਕੁਮਾਰ ਹੀਰਾ ਦੋਹਾ ਕਤਰ, ਸੰਤੋਖ ਸਿੰਘ, ਪ੍ਰਸ਼ੋਤਮ ਸਿੰਘ ਲੱਲ੍ਹ, ਮਾ. ਨਿਰਮਲ ਰਾਮ, ਜਸਵੀਰ ਸਿੰਘ ਸੀਰਾ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਬਿੰਦਰ ਗੁਜਰਾਤ, ਅਮਰਨਾਥ ਮਹਿਮੀ, ਮਾ. ਭੁਪਿੰਦਰ ਸਿੰਘ, ਵੈਦ ਗੁਰਮੇਜ ਰਾਮ, ਸ਼ਿੰਗਾਰਾ ਸਿੰਘ, ਸੋਨੂੰ ਢੰਡਾ ਇਟਲੀ, ਹਰਬੰਸ ਸਿੰਘ ਖਾਲਸਾ ਮਹਿਮੂਦਪੁਰ, ਬਿੰਦਾ ਸ਼ੇਰਗਿੱਲ, ਤਰਲੋਚਨ ਸਿੰਘ ਲੱਲ੍ਹ, ਬਿੱਲਾ ਸ਼ੇਰਗਿੱਲ, ਪ੍ਰਦੀਪ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਲਵਪ੍ਰੀਤ ਸਿੰਘ, ਅਵਨੀਤ ਸਿੰਘ ਤੋਂ ਇਲਾਵਾ ਭਾਰੀ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਅਤੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੱਲੀ-ਝਿੱਕੀ ਵਿਖੇ ਮੀਟਿੰਗ <br/> ਅਗਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਜਿੱਤ ਦਰਜ ਕਰੇਗੀ-ਕਲਸੀ <br/>
Ad Position 24