18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜੰਡਿਆਲਾ ਵਿਖੇ ਬਾਬਾ ਜਸਵੀਰ ਸਿੰਘ ਨੇ ਸਿਲਾਈ ਸੈਂਟਰ ਦਾ ਕੀਤਾ ਉਦਘਾਟਨ <br/>

Ad Position 21
No active advertisement
ਜੰਡਿਆਲਾ ਵਿਖੇ ਬਾਬਾ ਜਸਵੀਰ ਸਿੰਘ ਦਾ ਸਨਮਾਨ ਕਰਦੇ ਹੋਏ, ਨਾਲ ਪਿੰਡ ਵਾਸੀ ਨਾਲ ਸੋਹਣ ਲਾਲ ਢੰਡਾਂ, ਮਨਪ੍ਰੀਤ ਕੌਰ ਅਤੇ ਹੋਰ | ਤਸਵੀਰ : ਧਰਮਵੀਰ ਪਾਲ <br/> 31-08-2025
ਬੰਗਾ, 30 ਅਗਸਤ (ਧਰਮਵੀਰ ਪਾਲ)-ਬੰਗਾ ਦੇ ਪਿੰਡ ਜੰਡਿਆਲਾ ਵਿਖੇ ਪ੍ਰਧਾਨ ਬੀਬੀ ਜਸਵੀਰ ਕੌਰ ਬਾਹੜੋਵਾਲ ਦੇ ਵਿਸ਼ੇਸ਼ ਉਪਰਾਲੇ ਨਾਲ ਗੁਰੂ ਰਵਿਦਾਸ ਏਕਤਾ ਲਹਿਰ ਵਲੋਂ ਔਰਤਾਂ ਨੂੰ ਸਿਲਾਈ-ਕਢਾਈ ਸਿਖਾਉਣ ਲਈ ਸਿਲਾਈ ਸੈਂਟਰ ਦਾ ਉਦਘਾਟਨ ਲਹਿਰ ਦੇ ਮੁਖੀ ਬਾਬਾ ਜਸਵੀਰ ਸਿੰਘ ਵੱਲੋਂ ਕੀਤਾ ਗਿਆ | ਉਹਨਾਂ ਦੱਸਿਆ ਕਿ ਇਸ ਇਲਾਕੇ 'ਚ 100 ਸਲਾਈ ਸੈਂਟਰ ਖੋਲ੍ਹਣ ਦੇ ਟੀਚੇ ਦੀ ਲੜੀ ਤਹਿਤ ਅੱਜ ਪਿੰਡ ਜੰਡਿਆਲੇ ਵਿਖੇ ਇਹ ਸਿਲਾਈ ਸੈਂਟਰ ਸ਼ੁਰੂ ਕੀਤਾ ਜਾ ਰਿਹਾ ਹੈ | ਉਹਨਾਂ ਦੱਸਿਆ ਕਿ ਹਰੇਕ ਸੈਂਟਰ 'ਚ 50 ਦੇ ਕਰੀਬ ਲੜਕੀਆਂ ਅਤੇ ਔਰਤਾਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ | ਉਹਨਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਏਕਤਾ ਲਹਿਰ ਵੱਲੋਂ ਚਲਾਏ ਜਾ ਰਹੇ ਸਿਲਾਈ ਸੈਂਟਰਾਂ ਵਿੱਚ ਸਿਖਲਾਈ ਪੂਰੀ ਕਰਨ ਉਪਰੰਤ ਜੋ ਸਰਟੀਫਿਕੇਟ ਦਿੱਤੇ ਜਾਂਦੇ ਹਨ ਉਹ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਹਨ | ਜਿਸ ਦੁਆਰਾ ਸਿੱਖਣ ਵਾਲੀਆਂ ਲੜਕੀਆਂ ਵੱਖ-ਵੱਖ ਸੰਸਥਾਵਾਂ ਵਿੱਚ ਰੋਜ਼ਗਾਰ ਪ੍ਰਾਪਤ ਕਰ ਸਕਦੀਆਂ ਹਨ | ਇਸ ਮੌਕੇ 'ਤੇ ਉਚੇਚੇ ਤੌਰ 'ਤੇ ਪਹੁੰਚੇ ਸੋਹਣ ਲਾਲ ਢੰਡਾਂ ਜ਼ਿਲ੍ਹਾ ਪ੍ਰਧਾਨ ਆਪ ਐਸ.ਸੀ ਵਿੰਗ ਅਤੇ ਮਨਪ੍ਰੀਤ ਕੌਰ ਜ਼ਿਲ੍ਹਾ ਪ੍ਰਧਾਨ ਆਪ ਮਹਿਲਾ ਵਿੰਗ ਵੱਲੋਂ ਬਾਬਾ ਜਸਵੀਰ ਸਿੰਘ ਦਾ ਸਵਾਗਤ ਕੀਤਾ ਅਤੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ, ਜਸਵਿੰਦਰ ਮਹਿਮੀ ਨੇ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਬਾਬਾ ਜਸਵੀਰ ਸਿੰਘ, ਸੋਹਣ ਲਾਲ ਢੰਡਾਂ, ਬੀਬੀ ਮਨਪ੍ਰੀਤ ਕੌਰ ਅਤੇ ਹੋਰ ਪਹੁੰਚੇ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ | ਮਨਜਿੰਦਰ ਸਿੰਘ ਬੰਗਾ ਵੱਲੋਂ ਪਿੰਡ ਵਾਸੀਆਂ ਨੂੰ ਬਾਬਾ ਜਸਵੀਰ ਸਿੰਘ ਚਮਕੌਰ ਸਾਹਿਬ ਵਾਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਹਨਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਸਮਾਜ ਸੇਵਾ ਦੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ | ਇਸ ਮੌਕੇ ਗੁਲਸ਼ਨ ਕੁਮਾਰ ਬੰਗਾ, ਸਰਪੰਚ ਸੁਖਵਿੰਦਰ ਸਿੰਘ, ਪ੍ਰਧਾਨ ਬਲਜੀਤ ਸਿੰਘ, ਜਸਵਿੰਦਰ ਮਹਿਮੀ, ਸੁਨੀਤਾ ਸਿੰਘ ਸਿਖਲਾਈ ਅਧਿਆਪਕਾ, ਸਰਬਜੀਤ ਸਿੰਘ, ਸੰਤੋਖ ਸਿੰਘ, ਹਰਨੇਕ ਸਿੰਘ, ਨਰੇਸ਼ ਕੁਮਾਰ, ਮਨਦੀਪ ਸਿੰਘ, ਬਲਜੀਤ ਸਿੰਘ, ਸੋਮ ਨਾਥ, ਬਾਲ ਕਿਸ਼ਨ, ਬਲਵੀਰ ਰਾਮ, ਦੇਸ ਰਾਜ, ਮਹਿੰਦਰ ਰਾਮ, ਰਾਜ ਕੁਮਾਰ ਨੰਬਰਦਾਰ, ਰਾਹੁਲ, ਕਰਨ, ਰਾਮ ਲਾਲ, ਕਰਨੈਲ, ਰਾਕੇਸ਼ ਕੁਮਾਰ ਤੇ ਰੋਹਿਤ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਟੱਪਰੀਆਂ ਵਿਖੇ ਹੜਿ੍ਹਆ ਹੋਇਆ ਬਰਮ ਦੇ ਰਿਹੈ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਅਤੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੱਲੀ-ਝਿੱਕੀ ਵਿਖੇ ਮੀਟਿੰਗ <br/>
Ad Position 24