ਰਾਹੋਂ, 1 ਸਤੰਬਰ (ਉਂਕਾਰ ਸਿੰਘ ਰਾਠੋਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਬੱਸ ਅੱਡਾ ਰਾਹੋਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਸੇਵਕ ਜਥਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ, ਜਿਸ ਵਿਚ 30 ਅਗਸਤ ਨੂੰ ਅੰਮਿ੍ਤ ਸੰਚਾਰ ਕਰਵਾਇਆ ਤੇ 31 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਏ ਗਏ | ਜਿਸ ਵਿਚ ਭਾਈ ਹਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਅਵਤਾਰ ਸਿੰਘ ਹਜ਼ੂਰੀ ਰਾਗੀ ਰਾਹੋਂ ਵਾਲਿਆਂ ਦਾ ਕੀਰਤਨੀ ਜਥਾ, ਸੰਤ ਰਣਜੋਤ ਸਿੰਘ (ਰਾੜਾ ਸਾਹਿਬ ਵਾਲੇ) ਅਤੇ ਕਥਾਵਾਚਕ ਗਿਆਨੀ ਵਰਿਆਮ ਸਿੰਘ ਮੰਜੀ ਸਾਹਿਬ ਤੋਂ (ਸ੍ਰੀ ਅੰਮਿ੍ਤਸਰ ਸਹਿਬ) ਵਾਲਿਆਂ ਨੇ ਆਪਣੇ ਪ੍ਰਵਚਨਾਂ ਨਾਲ ਸੰਗਤ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਨਾਲ ਜੋੜਿਆ | ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਗੁਰਮਤਿ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ | ਸਮਾਗਮ ਵਿਚ ਬਾਬਾ ਦੀਪ ਸਿੰਘ ਜੀ ਸੇਵਕ ਜਥਾ ਤੇ ਭਾਈ ਘਨ੍ਹਈਆ ਜੀ ਸੇਵਕ ਜਥੇ ਵਲੋਂ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ | ਇਸ ਦੌਰਾਨ ਦਸਤਾਰ ਮੁਕਾਬਲੇ ਵੀ ਕਰਵਾਏ ਗਏ | ਗੁਰਦੁਆਰਾ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਤੇ ਕੀਤੀ ਹੋਈ ਦੀਪਮਾਲਾ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ | ਇਸ ਮੌਕੇ ਬਰਜਿੰਦਰ ਸਿੰਘ ਹੁਸੈਨਪੁਰ, ਪਰਮਪਾਲ ਸਿੰਘ, ਮਾਸਟਰ ਦਿਲਬਾਗ ਸਿੰਘ, ਮਲਕੀਤ ਸਿੰਘ ਕਾਹਲੋਂ, ਗੰਗਵੀਰ ਰਾਠੌਰ, ਸਤਪਾਲ ਸਿੰਘ, ਭਾਈ ਹਰਵਿੰਦਰ ਸਿੰਘ, ਕੁਲਬੀਰ ਸਿੰਘ ਗਰੇਵਾਲ, ਹਰਦੀਪ ਸਿੰਘ, ਗੁਰਸ਼ਰਨ ਸਿੰਘ ਰਾਠੌਰ, ਕਵਲਪ੍ਰੀਤ ਸਿੰਘ ਹੁੰਦਲ, ਗੁਰਦੀਪ ਸਿੰਘ, ਗਗਨਦੀਪ ਸਿੰਘ, ਰਮਨਦੀਪ ਸਿੰਘ, ਇਕਬਾਲ ਸਿੰਘ, ਦਿਲਸੰਝਮ ਸਿੰਘ, ਮਨਰਾਜ ਸਿੰਘ, ਬਚਿੱਤਰ ਸਿੰਘ, ਪਰਮਵੀਰ ਸਿੰਘ, ਪ੍ਰਭਵੀਰ ਸਿੰਘ, ਦਿਲਪ੍ਰੀਤ ਸਿੰਘ, ਸ਼ੇਰ ਸਿੰਘ, ਪਰਮਜੀਤ ਸਿੰਘ, ਹਰਸ਼, ਪਰਮਜੀਤ ਕੌਰ ਖਾਲਸਾ, ਬਲਵਿੰਦਰ ਸਿੰਘ ਰਾਠੋਰ, ਆਦਿ ਹਾਜ਼ਿਰ ਸਨ |