29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਡੇਰਾ ਬਾਬਾ ਸ੍ਰੀਚੰਦ ਦੌਲਤਪੁਰ ਵਿਖੇ ਬੱਬਰਾਂ ਦੀ ਯਾਦ ਮਨਾਈ

Ad Position 21
No active advertisement
ਅਜੀਤ ਡੈਸਕ 03-09-2025
ਨਵਾਂਸ਼ਹਿਰ, 2 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਦੌਲਤਪੁਰ 'ਚ ਡੇਰਾ ਬਾਬਾ ਸ੍ਰੀਚੰਦ ਜੀ ਵਿਖੇ ਬੱਬਰ ਅਕਾਲੀ ਲਹਿਰ ਦੇ ਮਹਾਨ ਸ਼ਹੀਦ ਬੱਬਰਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਬੱਬਰਾਂ ਦੇ ਵਾਰਸਾਂ ਵਲੋਂ ਸਮੂਹ ਪਿੰਡ ਵਾਸੀਆਂ ਐਨ. ਆਰ. ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਧੂਮ-ਧਾਮ ਨਾਲ ਮਨਾਇਆ, ਜਿਸ 'ਚ ਬੱਬਰ ਕਰਮ ਸਿੰਘ ਐਡੀਟਰ, ਬੱਬਰ ਠਾਕੁਰ ਸਿੰਘ, ਬੱਬਰ ਗੁਰਬਚਨ ਸਿੰਘ, ਬੱਬਰ ਵਰਿਆਮ ਸਿੰਘ, ਬੱਬਰ ਬੰਤਾ ਸਿੰਘ, ਬੱਬਰ ਹਰੀ ਸਿੰਘ ਦੀ ਕੁਰਬਾਨੀ ਬਾਰੇ ਪੰਥ ਪ੍ਰਸਿੱਧ ਗੁਰਦੀਪ ਸਿੰਘ ਸਾਹਦੜਾ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਵਿਸਥਾਰ ਨਾਲ ਵਿਚਾਰਿਆ | ਢਾਡੀ ਗੁਰਦੀਪ ਸਿੰਘ ਸਾਹਦੜਾ ਨੇ ਆਖਿਆ ਕਿ ਦੇਸ਼ ਦੀ ਆਜ਼ਾਦੀ 'ਚ ਬੱਬਰਾਂ ਦਾ ਵੱਡਾ ਯੋਗਦਾਨ ਹੈ, ਜਿਨ੍ਹਾਂ ਦੀ ਕੁਰਬਾਨੀ ਸਦਕਾ ਦੇਸ਼ ਨੂੰ ਆਜ਼ਾਦੀ ਮਿਲੀ | ਉਨ੍ਹਾਂ ਆਖਿਆ ਕਿ ਬੱਬਰ ਲਹਿਰ ਨੇ ਦੇਸ਼ ਦੀ ਆਜ਼ਾਦੀ 'ਚ ਨਵਾਂ ਮੋੜ ਲਿਆਂਦਾ ਤੇ ਆਜ਼ਾਦੀ ਦੀ ਲਹਿਰ ਨੂੰ ਹੋਰ ਤੇਜ਼ ਕੀਤਾ | ਉਨ੍ਹਾਂ ਆਖਿਆ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਲੋੜ ਹੈ, ਜਿਨ੍ਹਾਂ ਨੇ ਸਾਨੂੰ ਆਜ਼ਾਦੀ ਲੈ ਕੇ ਦਿੱਤੀ | ਉਨ੍ਹਾਂ ਆਖਿਆ ਕਿ ਇਸ ਸਮੇਂ ਪੰਜਾਬ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਨੇ ਸਭ ਤੋਂ ਵੱਧ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕੀਤੀਆਂ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਫ਼ੌਜੀ ਦੀ ਵਿਧਵਾ ਤੋਂ ਗੱਡੀ ਸਵਾਰ ਲੁਟੇਰੀਆਂ ਪੈਸੇ ਖੋਹ ਕੇ ਫ਼ਰਾਰ ਅਗਲੀ ਖ਼ਬਰ ਸੁੂਬੇ ਦੀ 'ਆਪ' ਸਰਕਾਰ ਹੜ੍ਹ ਪੀੜਤਾਂ ਦੀ ਮਦਦ ਕਰਨ 'ਚ ਰਹੀ ਅਸਫਲ-ਡਾ. ਦਿਲਬਾਗ ਰਾਏ
Ad Position 24