29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸੀ. ਪੀ. ਆਈ. ਐਮ. ਦੇ ਆਗੂਆਂ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦਾ ਸੱਦਾ

Ad Position 21
No active advertisement
ਅਜੀਤ ਡੈਸਕ 03-09-2025
ਬੰਗਾ, 2 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸੀ. ਪੀ. ਆਈ. ਐਮ. ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਰਾਮ ਸਿੰਘ ਨੂਰਪੁਰੀ ਤੇ ਕਾਮਰੇਡ ਬਲਵੀਰ ਸਿੰਘ ਜਾਡਲਾ, ਜ਼ਿਲ੍ਹਾ ਸਕੱਤਰ ਕਾਮਰੇਡ ਚਰਨਜੀਤ ਸਿੰਘ ਦੌਲਤਪੁਰ, ਸੀਟੂ ਆਗੂ ਕਾਮਰੇਡ ਮਹਾਂ ਸਿੰਘ ਰੌੜੀ ਨੇ ਸਾਂਝੇ ਤੌਰ 'ਤੇ ਕਿਹਾ ਹੈ ਕਿ ਪਿਛਲੇ ਹਫ਼ਤੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਬਾਕੀ ਪੰਜਾਬ ਦੀ ਤਰ੍ਹਾਂ ਨਵਾਂਸ਼ਹਿਰ ਜ਼ਿਲ੍ਹੇ ਅੰਦਰ ਵੀ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ | ਸਾਡੇ ਜ਼ਿਲ੍ਹੇ ਅੰਦਰ ਚੋਆਂ, ਸਤਲੁਜ ਦਰਿਆ ਤੇ ਚਿੱਟੀ ਵੇਈਾ ਨੇ ਲੋਕਾਂ ਦੀ ਜਾਨ, ਘਰਾਂ ਤੇ ਪਸ਼ੂਆਂ ਦਾ ਕਾਫ਼ੀ ਨੁਕਸਾਨ ਕੀਤਾ ਹੈ | ਪਿੰਡ ਧੈਂਗੜਪੁਰ, ਭਾਰਟਾ ਤੇ ਪੰਦਰਾਵਲ ਦਾ ਬੰਨ੍ਹ ਟੁੱਟਣ ਕਾਰਨ ਅਤੇ ਪਿੰਡ ਚੇਤਾ ਤੇ ਬਛੌੜੀ ਦਾ ਵੇਈਾ ਦਾ ਬੰਨ੍ਹ ਟੁੱਟਣ ਕਾਰਨ ਨੁਕਸਾਨ ਹੋਇਆ ਹੈ | ਜ਼ਿਲ੍ਹੇ ਅੰਦਰ ਗਰੀਬ ਲੋਕਾਂ ਦੇ ਘਰਾਂ ਦੀਆਂ ਛੱਤਾਂ ਡਿੱਗਣ ਕਾਰਨ ਉਹ ਬੇਘਰ ਹੋ ਗਏ ਹਨ | ਆਗੂਆਂ ਨੇ ਆਪਣੀਆਂ ਹੇਠਲੀਆਂ ਇਕਾਈਆਂ ਨੂੰ ਹੜ੍ਹ ਪੀੜਤ ਪਰਿਵਾਰਾਂ ਦੀ ਪਹਿਲ ਦੇ ਆਧਾਰ 'ਤੇ ਮਦਦ ਕਰਨ ਦਾ ਸੱਦਾ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਘਮੌਰ ਵਿਖੇ ਦੋ ਮਕਾਨ ਭਾਰੀ ਮੀਂਹ ਦੀ ਭੇਟ ਚੜ੍ਹੇ ਅਗਲੀ ਖ਼ਬਰ ਨਵਾਂਸ਼ਹਿਰ ਪੁਲਿਸ ਵਲੋਂ ਦੋ ਨੌਜਵਾਨ ਹਥਿਆਰਾਂ ਸਮੇਤ ਕਾਬੂ-ਦੇਸੀ ਪਿਸਤੌਲ ਤੇ ਰੌਂਦ ਬਰਾਮਦ
Ad Position 24