29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਤਲੁਜ ਦਰਿਆ 'ਚ ਵਧਿਆ ਪਾਣੀ ਦਾ ਪੱਧਰ ਘਟਿਆ

Ad Position 21
No active advertisement
ਅਜੀਤ ਡੈਸਕ 03-09-2025
• ਐਸ. ਡੀ. ਐਮ. ਕਿ੍ਤਿਕਾ ਗੋਇਲ ਨੇ ਸੰਭਾਲਿਆ ਮੋਰਚਾ
ਕਾਠਗੜ੍ਹ, 2 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਬੀਤੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਹਲਕੀ ਤੇ ਦਰਮਿਆਨੀ ਵਰਖਾ ਕਾਰਨ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ, ਜਿਸ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਤਹਿਸੀਲ ਬਲਾਚੌਰ ਅਧੀਨ ਪੈਂਦੇ ਪਿੰਡ ਬੇਲਾ ਤਾਜੋਵਾਲ ਵਿਖੇ ਧੁੱਸੀ ਬੰਨ੍ਹ ਨੂੰ ਢਾਹ ਲੱਗਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਦਰਜਨਾਂ ਪਿੰਡਾਂ ਦੇ ਲੋਕਾਂ ਦੀ ਨੀਂਦ ਉੱਡ ਗਈ | ਬੀਤੇ ਦਿਨੀਂ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵੱਧ ਕੇ 1 ਲੱਖ 14 ਹਜ਼ਾਰ ਕਿਊਸਿਕ ਹੋ ਗਿਆ ਸੀ, ਪਰ ਅੱਜ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਨਾ ਮਾਤਰ ਪਏ ਮੀਂਹ ਕਾਰਨ ਅੱਜ ਪਾਣੀ ਦਾ ਪੱਧਰ ਘੱਟ ਕੇ 65 ਹਜ਼ਾਰ ਕਿਊਸਿਕ ਹੋ ਗਿਆ | ਸਤਲੁਜ ਦਰਿਆ ਵਿਚ ਵਧੇ ਪਾਣੀ ਦੇ ਪੱਧਰ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬਲਾਚੌਰ ਤੋਂ ਐਸ. ਡੀ. ਐਮ. ਮੈਡਮ ਕਿ੍ਤਿਕਾ ਗੋਇਲ ਵਲੋਂ ਆਪਣੀ ਡਿਊਟੀ ਬਹੁਤ ਹੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ | ਇਸ ਮੌਕੇ ਹਲਕਾ ਵਿਧਾਇਕ ਮੈਡਮ ਸੰਤੋਸ਼ ਕਟਾਰੀਆ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਨੇ ਬੰਨ੍ਹ ਦਾ ਜਾਇਜ਼ਾ ਲਿਆ ਤੇ ਲੋਕਾਂ ਨਾਲ ਇਸ ਔਖੀ ਘੜੀ ਵਿਚ ਡਟੇ ਰਹਿਣ ਦਾ ਭਰੋਸਾ ਦਿੱਤਾ | ਇਲਾਕੇ ਦੇ ਨੌਜਵਾਨਾਂ ਵਲੋਂ ਭਾਰੀ ਸੰਖਿਆ ਵਿਚ ਪਹੁੰਚ ਕੇ ਆਪਣੇ ਪਿੰਡਾਂ ਨੂੰ ਬਚਾਉਣ ਦੇ ਲਈ ਟਰੈਕਟਰਾਂ ਦੇ ਨਾਲ ਦਰੱਖਤਾਂ ਨੂੰ ਲਿਆ ਕੇ ਬੰਨ੍ਹ ਦੀ ਢਾਹ ਨੂੰ ਅੱਗੇ ਵਧਣ ਤੋਂ ਰੁਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਵੇਈਾ ਦੇ ਬੰਨ੍ਹ ਬੰਨ੍ਹਣ ਨਾਲ ਪਿੰਡ ਚੇਤਾ ਹੜ੍ਹਾਂ ਦੀ ਮਾਰ ਤੋਂ ਬਚ ਸਕਦਾ-ਸ਼ਿੰਦਾ ਜਾਪਾਨੀ ਅਗਲੀ ਖ਼ਬਰ ਮੇਜਰ ਧਿਆਨ ਚੰਦ ਨੂੰ ਸਮਰਪਿਤ ਕਰਵਾਇਆ ਰਾਸ਼ਟਰੀ ਖੇਡ ਦਿਵਸ ਸਮਾਗਮ
Ad Position 24