29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਤਬਾਹੀ ਨੂੰ ਕੁਦਰਤੀ ਆਫ਼ਤ ਐਲਾਨ ਕੇ ਸਰਕਾਰਾਂ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀਆਂ-ਕਾ: ਸੇਖੋਂ

Ad Position 21
No active advertisement
ਅਜੀਤ ਡੈਸਕ 03-09-2025
ਬੰਗਾ, 2 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਵਿਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਕੁਦਰਤੀ ਆਫ਼ਤ ਕਹਿ ਕੇ ਸਰਕਾਰਾਂ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀਆਂ | ਪੰਜਾਬ 'ਚ ਹੋਏ ਇਸ ਭਾਰੀ ਨੁਕਸਾਨ ਲਈ ਪਹਿਲੀਆਂ ਸਰਕਾਰਾਂ ਤੇ ਮੌਜੂਦਾ ਭਗਵੰਤ ਸਰਕਾਰ ਬਰਾਬਰ ਦੀਆਂ ਜ਼ਿੰਮੇਵਾਰ ਹਨ | ਸਰਕਾਰਾਂ ਹੜ੍ਹਾਂ ਦੀ ਮਾਰ ਨੂੰ ਰੋਕਣ ਲਈ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈਆਂ ਹਨ | ਇਹ ਦੋਸ਼ ਲਾਉਂਦਿਆਂ ਸੀ. ਪੀ. ਆਈ. ਐੱਮ. ਪੰਜਾਬ ਦੇ ਸਕੱਤਰ ਕਾ: ਸੁਖਵਿੰਦਰ ਸਿੰਘ ਸੇਖੋਂ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਤੋਂ ਪੀੜਤ ਪਰਿਵਾਰਾਂ ਦੀ ਮਦਦ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਨ੍ਹਾਂ ਨੂੰ ਰਾਹਤ ਦਿੱਤੀ ਜਾ ਸਕੇ | ਕਾ: ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਕੁਦਰਤੀ ਆਫ਼ਤਾਂ ਲਈ ਰੱਖੇ ਰਿਜ਼ਰਵ ਦਸ ਹਜ਼ਾਰ ਕਰੋੜ ਰੁਪਏ ਨੂੰ ਸਮੇਂ ਸਿਰ ਹੜ੍ਹਾਂ ਦੀ ਰੋਕਥਾਮ ਲਈ ਵਰਤ ਦਿੰਦੀ ਤਾਂ ਸ਼ਾਇਦ ਪੰਜਾਬ ਦੇ ਇਹ ਹਾਲਾਤ ਨਾ ਹੁੰਦੇ |
Ad Position 22
No active advertisement
ਪਿਛਲੀ ਖ਼ਬਰ ਸਵ. ਹਰਜਿੰਦਰ ਸਿੰਘ ਦੇ ਨਮਿਤ ਰੱਖੇ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅਗਲੀ ਖ਼ਬਰ ਵੇਈਾ ਦੇ ਬੰਨ੍ਹ ਬੰਨ੍ਹਣ ਨਾਲ ਪਿੰਡ ਚੇਤਾ ਹੜ੍ਹਾਂ ਦੀ ਮਾਰ ਤੋਂ ਬਚ ਸਕਦਾ-ਸ਼ਿੰਦਾ ਜਾਪਾਨੀ
Ad Position 24