29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਵ. ਹਰਜਿੰਦਰ ਸਿੰਘ ਦੇ ਨਮਿਤ ਰੱਖੇ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ

Ad Position 21
No active advertisement
ਅਜੀਤ ਡੈਸਕ 03-09-2025
ਰਾਹੋਂ, 2 ਸਤਬੰਰ (ਉਂਕਾਰ ਸਿੰਘ ਰਾਠੋਰ)-ਪਿਛਲੇ ਦਿਨੀਂ ਹਰਜਿੰਦਰ ਸਿੰਘ ਪੁੱਤਰ ਧਰਮ ਸਿੰਘ ਪਿੰਡ ਭਾਰਟਾ ਕਲਾਂ ਜੋ ਕਿ 22 ਅਗਸਤ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਸਵ. ਹਰਜਿੰਦਰ ਸਿੰਘ ਦੇ ਨਮਿਤ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਤੇ ਗੁਰਬਾਣੀ ਦਾ ਕੀਰਤਨ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 31 ਅਗਸਤ ਨੂੰ ਦੁਪਹਿਰ 12 ਵਜੇ ਗੁਰਦੁਆਰਾ ਅਮਰ ਚਰਨ ਸਿੱਖ ਸੰਗਤ ਭਾਰਟਾ ਕਲਾਂ ਵਿਖੇ ਪਾਇਆ ਗਿਆ | ਇਸ ਮੌਕੇ ਹਜ਼ੂਰੀ ਰਾਗੀ ਭਾਈ ਭਰਪੂਰ ਸਿੰਘ ਭਾਰਟਾ ਕਲਾਂ ਦੇ ਜਥੇ ਵਲੋਂ ਕੀਰਤਨ ਕੀਤਾ ਤੇ ਵਿੱਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਸਵ. ਹਰਜਿੰਦਰ ਸਿੰਘ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਧਰਮ ਸਿੰਘ, ਜਸਪ੍ਰੀਤ ਸਿੰਘ, ਸਰਵਣ ਸਿੰਘ ਫਿਲੌਰ, ਮਹਿੰਦਰ ਸਿੰਘ ਹੁਸੈਨਪੁਰ, ਸਾਬਕਾ ਸਰਪੰਚ ਦਿਲਬਾਗ ਸਿੰਘ, ਗੁਰਚਰਨ ਸਿੰਘ ਭਾਰਟਾ, ਰਾਮ ਸਿੰਘ ਦੁਧਾਲਾ, ਸੁਰਿੰਦਰ ਸਿੰਘ ਪਿੰਡਾਂ ਦੇ ਪੰਚ-ਸਰਪੰਚ, ਨਜ਼ਦੀਕੀ ਰਿਸ਼ਤੇਦਾਰ ਤੇ ਪਰਿਵਾਰਕ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਦੇ ਜਨਮ ਦਿਵਸ ਨੂੰ ਸਮਰਪਿਤ ਬੌੜੀ ਸਾਹਿਬ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਤਬਾਹੀ ਨੂੰ ਕੁਦਰਤੀ ਆਫ਼ਤ ਐਲਾਨ ਕੇ ਸਰਕਾਰਾਂ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀਆਂ-ਕਾ: ਸੇਖੋਂ
Ad Position 24