ਬੰਗਾ, 2 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪਿੰਡ ਮੰਗੂਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ | ਗੁਰਦੁਆਰਾ ਸਿੰਘ ਸਭਾ ਵੱਡਾ ਦਰਵਾਜ਼ਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਸ: ਗੁਰਨੇਕ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਦੇ ਸੰਬੰਧ 'ਚ ਆਪਣੇ ਵਿਚਾਰ ਪੇਸ਼ ਕਰਦਿਆਂ ਦੱਸਿਆ ਕਿ ਕਿਵੇਂ ਗੁਰੂ ਨਾਨਕ ਦੇਵ ਜੀ ਨੇ ਵੱਖ-ਵੱਖ ਦੇਸ਼ਾਂ ਵਿਚ ਜਾ ਕੇ ਪ੍ਰਮਾਤਮਾ ਦੀ ਬਾਣੀ ਇਕੱਠੀ ਕੀਤੀ | ਪੰਜਵੇਂ ਗੁਰੂ ਅਰਜਨ ਦੇਵ ਜੀ ਨੇ ਸਾਰੇ ਗੁਰੂਆਂ ਦੀ ਬਾਣੀ ਇਕੱਤਰ ਕਰ ਕੇ ਆਦਿ ਗ੍ਰੰਥ ਦੀ ਰਚਨਾ ਕੀਤੀ ਤੇ ਭਾਈ ਗੁਰਦਾਸ ਜੀ ਤੋਂ ਬਾਣੀ ਲਿਖਵਾਈ | ਇਸ ਸਮੇਂ ਗ੍ਰੰਥੀ ਸਿੰਘ ਭਾਈ ਗੁਰਪ੍ਰੀਤ ਸਿੰਘ, ਦਿਲਵੀਰ ਸਿੰਘ ਸਕੱਤਰ, ਜਸਵੀਰ ਸਿੰਘ ਨੰਬਰਦਾਰ, ਸੋਹਣ ਸਿੰਘ ਖਟਕੜ, ਸੁਰਿੰਦਰ ਸਿੰਘ ਖਟਕੜ, ਰਾਜਵੀਰ ਸਿੰਘ ਖਟਕੜ, ਪਿ੍ੰਸ, ਅਮਨਪਾਲ ਸਿੰਘ, ਗਿਆਨ ਕੌਰ, ਮਨਜੀਤ ਕੌਰ, ਨਰਿੰਦਰ ਕੌਰ, ਸੁਰਜੀਤ ਕੌਰ, ਗਿਆਨ ਕੌਰ ਖੱਟਕੜ ਤੇ ਹੋਰ ਪਿੰਡ ਵਾਸੀ ਸੰਗਤ ਹਾਜ਼ਰ ਸਨ |