ਔੜ /ਝਿੰਗੜਾਂ, 2 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਮੀਰਪੁਰ ਲੱਖਾ ਦੇ ਨੌਜਵਾਨ ਸਰਪੰਚ ਸਵ: ਹਰਪ੍ਰੀਤ ਸਿੰਘ (ਹੈਪੀ ਸਰਪੰਚ) ਦੀ ਬਰਸੀ ਮੌਕੇ ਉਨ੍ਹਾਂ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਗੁਰਦੁਆਰਾ ਸ਼ਹੀਦ ਬਾਬਾ ਫਤਹਿ ਸਿੰਘ ਮੀਰਪੁਰ ਲੱਖਾ ਵਿਖੇ ਸਮੂਹ ਪਰਿਵਾਰ ਵਲੋਂ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਸਵੈ-ਇੱਛਤ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਮੋਹਨ ਲਾਲ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਤਵੀਰ ਸਿੰਘ ਪੱਲੀ ਝਿੱਕੀ ਨੇ ਸਵ: ਸਰਪੰਚ ਹਰਪ੍ਰੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਮੂਹ ਪਰਿਵਾਰ ਵਲੋਂ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਗਾਉਣ ਦੇ ਨੇਕ ਕਾਰਜ ਦੀ ਸ਼ਲਾਘਾ ਕੀਤੀ | ਖੂਨਦਾਨ ਕਰਨ ਵਾਲੇ 15 ਖੂਨਦਾਨੀਆਂ ਨੂੰ ਯਾਦ ਚਿੰਨ੍ਹ ਤੇ ਸਨਮਾਨ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ | ਇਸ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਫਤਿਹ ਸਿੰਘ ਵਿਖੇ ਸਰਪੰਚ ਹਰਪ੍ਰੀਤ ਹੈਪੀ ਦੀ ਯਾਦ ਨੂੰ ਤਾਜ਼ਾ ਕਰਦਿਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਪ੍ਰੀਤਮ ਸਿੰਘ ਗੁਰਦੁਆਰਾ ਸਿੰਘ ਸਭਾ ਮਹਿਮੂਦਪੁਰ ਵਾਲਿਆਂ ਦੇ ਜਥੇ ਵਲੋਂ ਕੀਰਤਨ ਕੀਤਾ | ਸਟੇਜ ਸਕੱਤਰ ਮਾ. ਪਰਮਜੀਤ ਸਿੰਘ ਨੇ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪੁੱਜੀਆਂ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਚਰਨਜੀਤ ਸਿੰਘ ਝੱਜ ਗਹਿਲ ਮਜਾਰੀ, ਦਰਬਜੀਤ ਸਿੰਘ ਪੂੰਨੀਆਂ, ਬੀਬੀ ਰਾਜਵੀਰ ਕੌਰ ਸੁਪਤਨੀ ਸਵ: ਹਰਪ੍ਰੀਤ ਸਿੰਘ ਹੈਪੀ ਸਰਪੰਚ, ਸਿਮਰਵੀਰ ਸਿੰਘ (ਬੇਟਾ), ਵੰਸ਼ਪ੍ਰੀਤ ਕੌਰ (ਬੇਟੀ), ਗੁਰਵਿੰਦਰ ਸਿੰਘ (ਭਰਾ), ਸਤਵਿੰਦਰ ਕੌਰ (ਭਰਜਾਈ), ਦਵਿੰਦਰ ਸਿੰਘ, ਬਲਕਾਰ ਸਿੰਘ, ਸਰਬਜੀਤ ਸਿੰਘ, ਸੁਖਜਿੰਦਰ ਸਿੰਘ ਪੰਚ, ਕੇਸਰ ਸਿੰਘ ਨੰਬਰਦਾਰ, ਚਰਨਜੀਤ ਸਿੰਘ ਠੇਕੇਦਾਰ, ਜਸਵਿੰਦਰ ਸਿੰਘ, ਤਰਸੇਮ ਸਿੰਘ ਬਿੱਟੂ ਮੀਰਪੁਰ ਲੱਖਾ, ਨਛੰਤਰ ਸਿੰਘ, ਹਰਪਾਲ ਸਿੰਘ, ਲੱਡੂ ਪੰਡਤ, ਨਛੱਤਰ ਸਿੰਘ, ਡਾ. ਰਾਹੁਲ ਗੋਇਲ ਬੀ. ਟੀ. ਓ., ਡਾ. ਕੁਲਦੀਪ ਸਿੰਘ ਮੈਡੀਕਲ ਅਫਸਰ, ਡਾ. ਰਾਹੁਲ ਵਰਮੋਤਾ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ, ਮੈਡਮ ਰਾਜ ਰਾਣੀ ਲੈਬ ਇੰਚਾਰਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਰਸ਼ ਸਿੰਘ ਸੰਧੂ ਆਦਿ ਹਾਜ਼ਰ ਸਨ |