29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਚੇਤਾ ਪਿੰਡ ਦੇ ਲੋਕਾਂ ਦੇ ਅੱਜ ਟੀਕੇ ਲਗਾਏ ਜਾਣਗੇ-ਮੈਡਮ ਪਰਮਿੰਦਰ ਕੌਰ

Ad Position 21
No active advertisement
ਅਜੀਤ ਡੈਸਕ 03-09-2025
ਕਟਾਰੀਆਂ, 2 ਸਤੰਬਰ (ਪ੍ਰੇਮੀ ਸੰਧਵਾਂ) -ਨਵਾਂਸ਼ਹਿਰ ਜ਼ਿਲ੍ਹੇ ਦੇ ਆਖਰੀ ਪਿੰਡ ਚੇਤਾ ਵਿਚ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੇ ਬਰਸਾਤੀ ਮੌਸਮ ਵਿਚ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸੀਨੀਅਰ ਮੈਡੀਕਲ ਅਫ਼ਸਰ ਡਾ. ਚਰਨਜੀਤ ਸਿੰਘ ਸੁੱਜੋਂ ਦੀ ਅਗਵਾਈ ਹੇਠ ਟੀਕਾਕਰਨ ਕੀਤਾ ਜਾਵੇਗਾ | ਮੈਡਮ ਪਰਮਿੰਦਰ ਕੌਰ ਤੇ ਸਿਹਤ ਕਰਮਚਾਰੀ ਦਰਬਾਰਾ ਸਿੰਘ ਕੰਗਰੌੜ ਨੇ ਦੱਸਿਆ ਕਿ ਹੜ੍ਹਾਂ ਦੀ ਲਪੇਟ 'ਚ ਆਏ ਲੋਕਾਂ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਵਿਸ਼ੇਸ਼ ਖਿਆਲ ਰੱਖਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਹੜ੍ਹਾਂ ਦੀ ਮਾਰ ਹੇਠ ਆਏ ਪਿੰਡ ਚੇਤਾ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਤਕਲੀਫ ਆਉਂਦੀ ਹੈ ਤਾਂ ਉਹ ਸਿਹਤ ਵਿਭਾਗ ਦੇ ਨੰਬਰਾਂ 'ਤੇ ਤੁਰੰਤ ਸੰਪਰਕ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪਿਆਰਾ ਲਾਲ ਪਟਵਾਰੀ ਨਹੀਂ ਰਹੇ ਅਗਲੀ ਖ਼ਬਰ ਝਿੰਗੜਾਂ ਵਿਖੇ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ ਕਰਵਾਇਆ ਤਿੰਨ ਦਿਨਾ ਸਾਲਾਨਾ ਜੋੜ ਮੇਲਾ ਸਮਾਪਤ
Ad Position 24