ਨਵਾਂਸ਼ਹਿਰ, 2 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਬਾਬਾ ਸ੍ਰੀਚੰਦ ਜੀ ਦਾ 531 ਵਾਂ ਜਨਮ ਉਤਸਵ ਮੰਦਰ ਬਾਬਾ ਸ੍ਰੀਚੰਦ ਜੀ ਉਦਾਸੀਨ ਗੁਰਦੁਆਰਾ ਟਾਹਲੀ ਸਾਹਿਬ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਵਿਖੇ ਮਨਾਇਆ ਗਿਆ | ਮੀਂਹ ਪੈਣ ਦੇ ਬਾਵਜੂਦ ਵੀ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰੀ | ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸਵੇਰੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਭਾਈ ਗੁਰਦੇਵ ਸਿੰਘ ਕੁਹਾੜਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਸੁਖਦੇਵ ਸਿੰਘ, ਭਾਈ ਸਤਨਾਮ ਸਿੰਘ, ਬਾਬਾ ਪਲਵਿੰਦਰ ਸਿੰਘ, ਭਾਈ ਸਰਬਜੀਤ ਸਿੰਘ ਦਿੱਲੀ ਵਾਲੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਪ੍ਰਬੰਧਕ ਕਮੇਟੀ ਮੈਂਬਰਾਂ ਦਲਬਾਰਾ ਸਿੰਘ ਹੀਰ, ਭਾਈ ਰਣਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਥਾਂਦੀ ਵਲੋਂ ਕੀਰਤਨੀ ਜਥਿਆਂ ਦਾ ਸਨਮਾਨ ਕੀਤਾ | ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਰਾਜਵਿੰਦਰ ਸਿੰਘ ਹੀਰ, ਪਾਲਾ ਸਿੰਘ, ਰਣਜੀਤ ਸਿੰਘ, ਮੋਹਣ ਸਿੰਘ, ਸੋਹਣ ਸਿੰਘ, ਗੁਰਮੇਲ ਸਿੰਘ, ਕੁਲਵੀਰ ਸਿੰਘ, ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ 4 ਸਤੰਬਰ ਨੂੰ ਸਾਧੂਆਂ ਦਾ ਭੰਡਾਰਾ ਕਰਵਾਇਆ ਜਾਵੇਗਾ, ਜਿਸ ਵਿਚ ਦੂਰ ਦੁਰਾਡੇ ਤੋਂ ਸਾਧੂ ਆਉਣਗੇ ਇਸ ਭੰਡਾਰੇ ਵਿਚ ਸ਼ਾਮਿਲ ਹੋਣਗੇ |