29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਨੂੰ ਪਿਛਲੇ ਅੱਠ ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ-ਪਿ੍ੰ. ਜੱਸੋਮਜਾਰਾ

Ad Position 21
No active advertisement
ਅਜੀਤ ਡੈਸਕ 03-09-2025
ਨਵਾਂਸ਼ਹਿਰ, 2 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਦੁਆਰਾ ਸਹਾਇਤਾ ਪ੍ਰਾਪਤ ਸਕੂਲ ਅਧਿਆਪਕਾਂ ਤੇ ਸਹਾਇਤਾ ਪ੍ਰਾਪਤ ਅਸਾਮੀਆਂ 'ਤੇ ਕੰਮ ਕਰਨ ਵਾਲੇ ਦੂਜੇ ਕਰਮਚਾਰੀ ਸਭ ਤੋਂ ਔਖੇ ਦੌਰ ਵਿਚੋਂ ਲੰਘ ਰਹੇ ਹਨ | ਅਧਿਆਪਨ ਤੇ ਗੈਰ-ਅਧਿਆਪਨ ਡਿਊਟੀਆਂ ਨਿਭਾਉਣ ਵਾਲੇ ਇਨ੍ਹਾਂ ਕਰਮਚਾਰੀਆਂ ਨੂੰ ਪਿਛਲੇ ਅੱਠ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਿ੍ੰਸੀਪਲ ਪਰਵਿੰਦਰ ਸਿੰਘ ਜੱਸੋਮਜਾਰਾ ਨੇ ਕਿਹਾ ਕਿ ਹਾਲਾਤ ਇੰਨੇ ਦਰਦਨਾਕ ਹੋ ਗਏ ਹਨ, ਕਿ ਰਾਸ਼ਨ ਲਿਆਉਣ ਲਈ ਜੇਬਾਂ ਖ਼ਾਲੀ ਹਨ, ਚੁੱਲ੍ਹੇ ਠੰਢੇ ਹੋ ਗਏ ਹਨ | ਸਹਾਇਤਾ ਪ੍ਰਾਪਤ ਸਕੂਲਾਂ ਦੇ ਕਰਮਚਾਰੀਆਂ ਨੂੰ ਆਪਣੀਆਂ ਪਤਨੀਆਂ ਦੇ ਗਹਿਣੇ ਵੇਚ ਕੇ, ਗਿਰਵੀ ਰੱਖ ਕੇ ਆਪਣੇ ਘਰਾਂ ਵਿਚ ਰਾਸ਼ਨ ਲਿਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਪਿ੍ੰਸੀਪਲ ਦਲਜੀਤ ਸਿੰਘ ਬੋਲਾ ਤੇ ਪਿ੍ੰਸੀਪਲ ਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਇਕ ਪਾਸੇ 5 ਸਤੰਬਰ ਨੂੰ 'ਰਾਸ਼ਟਰ ਨਿਰਮਾਤਾ' ਨੂੰ ਪੁਰਸਕਾਰ ਦਿੱਤੇ ਜਾਣੇ ਹਨ, ਦੂਜੇ ਪਾਸੇ ਉਹ ਆਪਣੀਆਂ ਸੇਵਾਵਾਂ ਦੇਣ ਦੇ ਬਾਵਜੂਦ ਅੱਠ ਮਹੀਨਿਆਂ ਤੋਂ ਆਪਣੀਆਂ ਤਨਖ਼ਾਹਾਂ ਤੋਂ ਵਾਂਝੇ ਹਨ | ਜਥੇਬੰਦੀ ਦੇ ਜਨਰਲ ਸਕੱਤਰ ਸੰਦੀਪ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ, ਪੰਜਾਬ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦੀ ਹੈ ਕਿ ਉਹ ਕਈ ਮਹੀਨਿਆਂ ਤੋਂ ਲਟਕ ਰਹੀਆਂ ਸਾਰੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਜਾਰੀ ਕਰਨ ਲਈ ਤੁਰੰਤ ਠੋਸ ਕਦਮ ਚੁੱਕੇ ਤੇ ਇਕ ਅਜਿਹਾ ਪ੍ਰਬੰਧ ਕੀਤਾ ਜਾਵੇ, ਜਿਸ ਸਦਕਾ ਤਨਖ਼ਾਹਾਂ ਤੇ ਦੂਸਰੇ ਭੁਗਤਾਨ ਬਕਾਏ ਨਿਯਮਤ ਤੌਰ 'ਤੇ ਅਤੇ ਸਮੇਂ ਸਿਰ ਜਾਰੀ ਕੀਤੇ ਜਾਣ |
ਇਸ ਮੌਕੇ ਪਿ੍ੰਸੀਪਲ ਚੰਦਰੇਸ਼ ਸ਼ੋਰੀ, ਹੈੱਡਮਾਸਟਰ ਰਜਿੰਦਰ ਸਿੰਘ, ਹੈੱਡਮਾਸਟਰ ਗੁਰਜੀਤ ਸਿੰਘ ਦਿਓਲ, ਮੈਡਮ ਆਰਤੀ ਕਾਲੀਆ, ਜਸਵੀਰ ਸਿੰਘ, ਹੈੱਡਮਾਸਟਰ ਰੂਪ ਲਾਲ ਤੇ ਜਸਕਰਨ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰੋ. ਅਮਰਜੀਤ ਸਿੰਘ ਨੌਰਾ ਤੀਸਰੀ ਵਾਰ ਫਿਰ ਬਣੇ ਪੁਟਾ ਦੇ ਪ੍ਰਧਾਨ <br/> ਅਗਲੀ ਖ਼ਬਰ ਪਨਿਆਲੀ ਕੱਟ ਕੋਲ 2 ਕਾਰਾਂ ਦੀ ਟੱਕਰ
Ad Position 24