ਨਵਾਂਸ਼ਹਿਰ, 3 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਵਿਚ ਭਾਰੀ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਐਮਰਜੈਂਸੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ 'ਤੇ ਦੂਸ਼ਿਤ ਪਾਣੀ ਨਾਲ ਪੈਦਾ ਹੋ ਰਹੀਆਂ ਬਿਮਾਰੀਆਂ ਦਰਮਿਆਨ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਲਟੀਪਰਪਸ ਹੈਲਥ ਸੁਪਰਵਾਈਜਰਸ ਮੇਲ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ''ਤੇ ਡੂੰਘਾਈ ਨਾਲ ਵਿਚਾਰ-ਚਰਚਾ ਕਰਨ ਉਪਰੰਤ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਲਰਟ ਮੋਡ 'ਤੇ ਰਹਿਣ ਦੀ ਹਦਾਇਤ ਕੀਤੀ | ਉਹਨਾਂ ਕਿਹਾ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਸੰਭਾਵਿਤ ਬਿਮਾਰੀਆਂ ਤੋਂ ਬਚਾਅ ਲਈ ਸੰਭਾਵੀ ਹਾਈਰਿਸਕ ਇਲਾਕਿਆਂ ਵਿਚੋਂ ਪਾਣੀ ਦੇ ਸੈਂਪਲ ਭਰ ਕੇ ਪਾਣੀ ਦੀ ਸਵੱਛਤਾ ਦੀ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਇਸ ਦੀ ਜਾਣਕਾਰੀ ਭਾਈਵਾਲ ਵਿਭਾਗਾਂ ਨਾਲ ਸਾਂਝੀ ਕੀਤੀ ਜਾਵੇ |