21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਵਿਧਾਇਕ ਡਾ. ਨਛੱਤਰ ਪਾਲ ਨੇ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਨੂੰ ਭੇਜੀ

Ad Position 21
No active advertisement
ਅਜੀਤ ਡੈਸਕ 04-09-2025
ਨਵਾਂਸ਼ਹਿਰ, 3 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਇਸ ਵੇਲੇ ਬਹੁਤ ਹੀ ਮੁਸ਼ਕਲ ਹਲਾਤਾਂ ਵਿਚ ਹੈ | ਸੂਬੇ ਦੇ ਅੱਠ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿਚ ਹਨ | ਪੰਜਾਬੀਆਂ ਦੀ ਇਸ ਔਖੇ ਵੇਲੇ ਮਦਦ ਵਿਚ ਯੋਗਦਾਨ ਪਾਉਣ ਲਈ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਮੌਜੂਦਾ ਵਿਧਾਇਕ ਡਾ. ਨੱਛਤਰ ਪਾਲ ਨੇ ਮੁੱਖ ਮੰਤਰੀ ਰਾਹਤ ਫੰਡ ਵਿਚ ਯੋਗਦਾਨ ਲਈ ਆਪਣੀ ਇਕ ਮਹੀਨੇ ਦੀ ਤਨਖਾਹ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਰਾਹੀਂ ਜਮਾਂ ਕਰਵਾਈ ਹੈ | ਉਨ੍ਹਾਂ ਕਿਹਾ ਕਿ ਇਹ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਵਿਚ ਜਮ੍ਹਾਂ ਹੋਵੇਗੀ | ਜਿਸਨੂੰ ਹੜ੍ਹ ਪੀੜਤਾਂ ਦੀ ਭਲਾਈ ਲਈ ਵਰਤਿਆ ਜਾਵੇਗਾ | ਇਸ ਮੌਕੇ ਡਾ. ਨੱਛਤਰ ਪਾਲ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਨਾਲ ਸੁੱਖ ਅਤੇ ਦੁੱਖ ਵਿਚ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹਾਲਾਤ ਠੀਕ ਹਨ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਮੌਕੇ ਆਪਸੀ ਤਾਲਮੇਲ ਬਣਾ ਕੇ ਕੰਮ ਕਰਨ ਦੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਧੈਂਗੜਪੁਰ 'ਚ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਅਗਲੀ ਖ਼ਬਰ ਪਿੱਤੇ ਦੀ ਪੱਥਰੀ ਦੇ ਆਪ੍ਰੇਸ਼ਨ ਦਾ ਕੇਂਦਰ ਬਣਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ
Ad Position 24