08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਬਾਬਾ ਵਡਭਾਗ ਸਿੰਘ ਦੀ ਯਾਦ 'ਚ ਸਮਾਗਮ ਕਰਾਇਆ

Ad Position 21
No active advertisement
ਅਜੀਤ ਡੈਸਕ 05-09-2025
ਬਹਿਰਾਮ, 4 ਸਤੰਬਰ (ਨਛੱਤਰ ਸਿੰਘ ਬਹਿਰਾਮ)-ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ਪਿੰਡ ਲਾਲਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਦੀ ਰਹਿਨੁਮਈ ਹੇਠ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀਏ ਸਾਈਾ ਪੱਪਲ ਸ਼ਾਹ ਭਰੋਮਜਾਰਾ ਪ੍ਰਧਾਨ ਸ਼ੂਫੀਆਨਾ ਦਰਗਾਹ ਪ੍ਰਬੰਧਕ ਕਮੇਟੀ ਪੰਜਾਬ ਦੇ ਜਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਦਰਬਾਰ ਦੇ ਸੇਵਾਦਾਰ ਬਾਬਾ ਜਸਵੰਤ ਸਿੰਘ ਨੇ ਸਾਰੀ ਸੰਗਤ ਦੀ ਚੜ੍ਹਦੀ ਕਲਾਂ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ | ਇਸ ਮੌਕੇ ਬਖਸ਼ੀਸ਼ ਸਿੰਘ, ਗੁਰਦੇਵ ਸਿੰਘ, ਪਰਮਜੀਤ ਸਿੰਘ ਢੰਢੂਹਾ, ਗੁਰਦੇਵ ਸਿੰਘ, ਬਲਦੇਵ ਸਿੰਘ, ਰਾਮ ਸਿੰਘ, ਜਗਦੀਪ ਸਿੰਘ, ਸੰਤੋਖ ਸਿੰਘ, ਬੀਬੀ ਬਲਵਿੰਦਰ ਕੌਰ, ਬੀਬੀ ਜਸਵਿੰਦਰ ਕੌਰ ਆਦਿ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸਰਵਣ ਦਾਸ ਦਾ ਸਾਲਾਨਾ ਸ਼ਰਾਧ ਦਾ ਭੰਡਾਰਾ ਡੇਰਾ ਕਾਠਗੜ੍ਹ 'ਚ 11 ਨੂੰ ਅਗਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਸਟਾਫ਼ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਵੇਗਾ ਦੋ ਦਿਨ ਦੀ ਤਨਖਾਹ
Ad Position 24