08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਨਵਾਂਸ਼ਹਿਰ ਦੇ ਐੱਸ.ਐੱਮ.ਓ ਵਲੋਂ ਆਯੁਸ਼ਮਾਨ ਆਰੋਗਿਆ ਕੇਂਦਰ ਮੋਰਾਂਵਾਲੀ ਦੀ ਜਾਂਚ

Ad Position 21
No active advertisement
ਅਜੀਤ ਡੈਸਕ 05-09-2025
ਨਵਾਂਸ਼ਹਿਰ, 4 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਨੇ ਅੱਜ ਅੰਤਰ ਜ਼ਿਲ੍ਹਾ ਇੰਸਪੈਕਸ਼ਨ ਪ੍ਰੋਗਰਾਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਿਹਤ ਬਲਾਕ ਪੋਸੀ ਅਧੀਨ ਆਉਂਦੇ ਆਯੂਸ਼ਮਾਨ ਆਰੋਗਿਆ ਕੇਂਦਰ ਮੋਰਾਂਵਾਲੀ ਦੀ ਚੈਕਿੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਕੇਂਦਰ ਵਿੱਚ ਆਨਲਾਈਨ ਕੰਮ ਦੀ ਪ੍ਰਗਤੀ, ਮਰੀਜ਼ਾਂ ਦਾ ਮੈਡੀਕਲ ਰਿਕਾਰਡ, ਨਿਰਧਾਰਿਤ ਦਵਾਈਆਂ ਦੀ ਉਪਲਬਧਤਾ, ਦਵਾਈਆਂ ਸਟਾਕ ਵਿਚੋਂ ਕੱਢਣ ਦੀ ਪ੍ਰਕਿਰਿਆ ਸਮੇਤ ਸਾਫ-ਸਫਾਈ ਦੇ ਪ੍ਰਬੰਧਾਂ ਦਾ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲਿਆ | ਉਨ੍ਹਾਂ ਨੇ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦੀ ਪਾਲਣ ਨੂੰ ਵੀ ਦੇਖਿਆ | ਡਾ. ਸਿੰਘ ਨੇ ਇਸ ਕੇਂਦਰ ਵਿਚੋਂ ਸਿਹਤ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਵਾਲੇ ਮਰੀਜ਼ਾਂ ਨੂੰ ਫ਼ੋਨ ਕਰਕੇ ਉਨ੍ਹਾਂ ਤੋਂ ਸਿਹਤ ਸੇਵਾਵਾਂ ਸਬੰਧੀ ਫੀਡਬੈਕ ਵੀ ਲਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਇੰਸਪੈਕਸ਼ਨ ਇਹ ਯਕੀਨੀ ਬਣਾਉਣ 'ਤੇ ਕੇਂਦਰਿਤ ਹੈ ਕਿ ਆਯੂਸ਼ਮਾਨ ਆਰੋਗਿਆ ਕੇਂਦਰਾਂ ਪੰਜਾਬ ਸਰਕਾਰ ਦੇ ਸਥਾਪਿਤ ਸਟੈਂਡਰਡ ਆਪਰੇਟਿੰਗ ਪੋ੍ਰਟੋਕਾਲ ਦੀ ਪਾਲਣਾ ਕਰਦੇ ਹੋਏ ਆਮ ਲੋਕਾਂ ਨੂੰ ਲੋੜੀਂਦੀ ਦੇਖਭਾਲ ਪ੍ਰਦਾਨ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਵਿਧਾਇਕਾਂ ਵਲੋਂ ਇਕ ਮਹੀਨੇ ਦੀ ਤਨਖਾਹ ਰਾਹਤ ਫੰਡ 'ਚ ਦੇਣਾ ਸ਼ਲਾਘਾਯੋਗ- ਪੂੰਨੀਆ, ਮਕਸੂਦਪੁਰ ਅਗਲੀ ਖ਼ਬਰ ਲੁਧਿਆਣਾ ਪ੍ਰਸ਼ਾਸਨ ਵਲੋਂ ਸਤਲੁਜ ਦਰਿਆ ਦੇ ਪਾਣੀ ਦਾ ਰੁੱਖ ਜਲੰਧਰ ਵੱਲ ਮੋੜਣ ਦੀ ਕੀਤੀ ਅਸਫਲ ਕੋਸ਼ਿਸ਼
Ad Position 24