08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕਾਂਗਰਸੀ ਵਿਧਾਇਕਾਂ ਵਲੋਂ ਇਕ ਮਹੀਨੇ ਦੀ ਤਨਖਾਹ ਰਾਹਤ ਫੰਡ 'ਚ ਦੇਣਾ ਸ਼ਲਾਘਾਯੋਗ- ਪੂੰਨੀਆ, ਮਕਸੂਦਪੁਰ

Ad Position 21
No active advertisement
ਅਜੀਤ ਡੈਸਕ 05-09-2025
ਕਟਾਰੀਆਂ, 4 ਸਤੰਬਰ (ਪੇ੍ਰਮੀ ਸੰਧਵਾਂ)- ਬੰਗਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਦਰਬਜੀਤ ਸਿੰਘ ਪੂੰਨੀਆ ਤੇ ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਵਾਈਸ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਬਲਦੇਵ ਸਿੰਘ ਮਕਸੂਦਪੁਰ ਨੇ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਵੱਖ- ਵੱਖ ਜ਼ਿਲਿ੍ਹਆਂ 'ਚ ਆਏ ਹੜ੍ਹਾਂ ਕਾਰਨ ਕਿਸਾਨਾਂ ਦੀ ਜਾਨ ਮੁੱਠੀ ਵਿੱਚ ਆਈ ਹੋਈ ਹੈ | ਕਿਉਂਕਿ ਉਨ੍ਹਾਂ ਨੂੰ ਆਪਣੀਆਂ ਫ਼ਸਲਾਂ ਤੇ ਆਪਣੇ ਪਰਿਵਾਰਾਂ ਦਾ ਫਿਕਰ ਸਤਾ ਰਿਹਾ ਹੈ | ਜਿਸ ਕਾਰਨ ਹੜ੍ਹ ਮਾਰੇ ਇਲਾਕਿਆਂ ਦੇ ਲੋਕ ਡੂੰਘੀਆਂ ਸੋਚਾਂ ਵਿੱਚ ਡੁੱਬੇ ਹੋਏ ਹਨ | ਉਨ੍ਹਾਂ ਕਿਹਾ ਕਿ ਇਸ ਮੁਸੀਬਤ ਦੀ ਘੜੀ 'ਚ ਹਰ ਇਕ ਵਿਅਕਤੀ ਨੂੰ ਪਾਰਟੀਬਾਜੀ ਤੋਂ ਉਪਰ ਉੱਠ ਕੇ ਹੜ੍ਹਾਂ ਦੇ ਪਾਣੀ ਵਿੱਚ ਘਿਰੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ | ਦਰਬਜੀਤ ਸਿੰਘ ਪੂੰਨੀਆ ਤੇ ਬਲਦੇਵ ਸਿੰਘ ਮਕਸੂਦਪੁਰ ਨੇ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਵਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਰਾਹਤ ਫੰਡ 'ਚ ਦੇਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਇੱਕ ਸਮਰੱਥ ਵਿਅਕਤੀ ਦਾ ਫਰਜ ਬਣਦਾ ਹੈ ਕਿ ਉਹ ਕੁਦਰਤ ਦੇ ਕਹਿਰ 'ਚ ਘਿਰੇ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਅੰਦਰ ਹੜ੍ਹਾਂ ਦੀ ਸਥਿਤੀ 'ਤੇ ਕਾਬੂ ਪਾਉਣ 'ਚ ਪੰਜਾਬ ਸਰਕਾਰ ਅਸਮਰਥ- ਮੰਗੂਪੁਰ ਅਗਲੀ ਖ਼ਬਰ ਨਵਾਂਸ਼ਹਿਰ ਦੇ ਐੱਸ.ਐੱਮ.ਓ ਵਲੋਂ ਆਯੁਸ਼ਮਾਨ ਆਰੋਗਿਆ ਕੇਂਦਰ ਮੋਰਾਂਵਾਲੀ ਦੀ ਜਾਂਚ
Ad Position 24