08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬ ਅੰਦਰ ਹੜ੍ਹਾਂ ਦੀ ਸਥਿਤੀ 'ਤੇ ਕਾਬੂ ਪਾਉਣ 'ਚ ਪੰਜਾਬ ਸਰਕਾਰ ਅਸਮਰਥ- ਮੰਗੂਪੁਰ

Ad Position 21
No active advertisement
ਅਜੀਤ ਡੈਸਕ 05-09-2025
ਬਲਾਚੌਰ, 4 ਸਤੰਬਰ (ਨਰੇਸ਼ ਧੌਲ)-ਪਿਛਲੇ ਕਈ ਦਿਨਾਂ ਤੋਂ ਭਾਰੀ ਬਰਸਾਤ ਪੈਣ ਕਾਰਨ ਪੰਜਾਬ ਅੰਦਰ ਵੱਖ-ਵੱਖ ਜ਼ਿਲਿ੍ਹਆਂ ਦੇ ਲੋਕ ਘਰੋਂ ਬੇਘਰ ਹੋਣ ਲਈ ਮਜਬੂਰ ਹੋ ਗਏ ਹਨ, ਜਿਸ ਤੋਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਰੇਆਮ ਪੋਲ ਖੁੱਲ੍ਹ ਗਈ ਹੈ | ਇਹ ਪ੍ਰਗਟਾਵਾ ਹਲਕਾ ਬਲਾਚੌਰ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਹੜ੍ਹਾਂ ਨੂੰ ਲੈ ਕੇ ਪੰਜਾਬ ਦੀ ਮੌਜੂਦਾ ਸਥਿਤੀ ਸੰਬੰਧੀ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਣੀ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ 'ਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ ਸਾਬਤ ਹੁੰਦੀ ਹੋਈ ਨਜ਼ਰ ਆ ਰਹੀ ਹੈ, ਕਿਉਂਕਿ ਜਦੋਂ ਪਹਿਲਾਂ ਤੋਂ ਹੀ ਪੰਜਾਬ ਸਰਕਾਰ ਨੂੰ ਪਤਾ ਸੀ ਕਿ ਇਸ ਵਾਰ ਜ਼ਿਆਦਾ ਬਰਸਾਤ ਪੈਣ ਕਾਰਨ ਹੜ੍ਹ ਆਉਣ ਦੀ ਸੰਭਾਵਨਾ ਬਣ ਰਹੀ ਹੈ ਤਾਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਠੋਸ ਪ੍ਰਬੰਧ ਕੀਤੇ ਜਾਣੇ ਚਾਹੀਦੇ ਸਨ | ਪ੍ਰੰਤੂ ਹੁਣ ਪੁਖ਼ਤਾ ਪ੍ਰਬੰਧ ਨਾ ਹੋਣ ਦਾ ਖ਼ਮਿਆਜ਼ਾ ਪੀੜਤ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਸਾਬਕਾ ਵਿਧਾਇਕ ਮੰਗੂਪੁਰ ਨੇ ਦੱਸਿਆ ਕਿ ਪੰਜਾਬ ਦੇ 9-10 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਜਿੱਥੇ ਲੋਕਾਂ ਦੇ ਘਰਾਂ ਦੇ ਵਿੱਚ ਪਾਣੀ ਵੜ ਗਿਆ ਹੈ, ਉੱਥੇ ਹੀ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋਣ ਦੇ ਨਾਲ-ਨਾਲ ਦੁਧਾਰੂ ਪਸ਼ੂਆਂ ਆਦਿ ਦਾ ਵੀ ਨੁਕਸਾਨ ਝੱਲਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਵੀ ਪੰਜਾਬ ਸਰਕਾਰ ਨੂੰ ਰਾਹਤ ਦੇ ਕਾਰਜਾਂ ਵਿੱਚ ਤੇਜ਼ੀ ਲਿਆ ਕੇ ਪੰਜਾਬ ਵਾਸੀਆਂ ਨੂੰ ਅਜਿਹੇ ਹਾਲਾਤਾਂ ਵਿਚੋਂ ਬਾਹਰ ਕੱਢਣ ਦੀ ਪਹਿਲਕਦਮੀ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੇ ਭਲੇ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਅਗਲੀ ਖ਼ਬਰ ਕਾਂਗਰਸੀ ਵਿਧਾਇਕਾਂ ਵਲੋਂ ਇਕ ਮਹੀਨੇ ਦੀ ਤਨਖਾਹ ਰਾਹਤ ਫੰਡ 'ਚ ਦੇਣਾ ਸ਼ਲਾਘਾਯੋਗ- ਪੂੰਨੀਆ, ਮਕਸੂਦਪੁਰ
Ad Position 24