17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਝਿੰਗੜਾਂ ਵਿਖੇ ਤਿੰਨ ਦਿਨਾ ਮੁਫ਼ਤ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 06-09-2025
ਔੜ/ਝਿੰਗੜਾਂ, 5 ਸਤੰਬਰ (ਕੁਲਦੀਪ ਸਿੰਘ ਝਿੰਗੜ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਇਕਾਈ ਮਕੰਦਪੁਰ ਵਲੋਂ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਤਿੰਨ ਦਿਨਾ ਮੁਫ਼ਤ ਮੈਡੀਕਲ ਕੈਂਪ ਇਤਿਹਾਸਕ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਝਿੰਗੜਾਂ ਵਿਖੇ ਲਗਾਇਆ, ਜਿਸ ਦੀ ਸ਼ੁਰੂਆਤ ਬਲਾਕ ਪ੍ਰਧਾਨ ਪ੍ਰਸ਼ੋਤਮ ਲਾਲ, ਸੰਤੋਖ ਸਿੰਘ ਝਿੰਗੜ, ਇੰਦਰਜੀਤ ਸਿੰਘ, ਰਾਮ ਜੀ ਦਾਸ ਗੁਣਾਚੌਰ, ਨਰਿੰਦਰ ਸਿੰਘ ਮਹਿਰਮਪੁਰ ਆਦਿ ਸਾਥੀ ਮੈਂਬਰਾਂ ਨੇ ਸਾਂਝੇ ਤੌਰ 'ਤੇ ਕਰਵਾਈ | ਉਨ੍ਹਾਂ ਦੱਸਿਆ ਕਿ ਇਸ ਤਿੰਨ ਦਿਨਾ ਕੈਂਪ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਸੰਗਤਾਂ ਨੇ ਲਾਭ ਲਿਆ | ਉਨ੍ਹਾਂ ਸਾਥੀ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਕੈਂਪ ਵਿਚ ਸਹਿਯੋਗ ਦੇਣ 'ਤੇ ਧੰਨਵਾਦ ਕੀਤਾ | ਪਿੰਡ ਵਾਸੀਆਂ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਪ੍ਰੈਕਟੀਸ਼ਨਰਾਂ ਵਲੋਂ ਮਨੁੱਖਤਾ ਦੀ ਸੇਵਾ ਲਈ ਲਗਾਏ ਮੁਫ਼ਤ ਮੈਡੀਕਲ ਕੈਂਪ ਦੀ ਸ਼ਲਾਘਾ ਕੀਤੀ | ਇਸ ਮੌਕੇ ਸੰਤੋਖ ਸਿੰਘ ਬੀਟਾ, ਇੰਦਰਜੀਤ ਸਿੰਘ, ਰਣਜੀਤ ਸਿੰਘ, ਨਰਿੰਦਰ ਸਿੰਘ ਮਹਿਰਮਪੁਰ, ਗਗਨਦੀਪ ਰਟੈਂਡਾ, ਜਗਦੀਸ਼ ਕਾਹਮਾ, ਸੁਖਵਿੰਦਰ ਕਲਸੀ, ਕੁਲਵੀਰ ਬੀਸਲਾ, ਸੰਤੋਖ ਸਿੰਘ ਬੀਟਾ, ਰਾਜ ਕਪੂਰ, ਹਰਦੀਪ ਸਿੰਘ, ਬੀ. ਕੇ. ਜੌਹਲ, ਪੰਡਿਤ ਛੱਜੂ ਰਾਮ ਬੰਗਾ, ਨਰਿੰਦਰ ਸਿੰਘ ਮਹਿਰਮਪੁਰ, ਰਾਜਵੰਤ ਕੌਰ, ਮੈਡਮ ਅੰਜੂ, ਹਰਿੰਦਰ ਕੌਰ, ਪਰਮਜੀਤ ਬੀਸਲਾ, ਨੇਕਾ ਗੁਣਾਚੌਰ, ਅਮਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਦੀ ਹਰ ਸੰਭਵ ਮਦਦ ਕਰਾਂਗੀ-ਸਰਪੰਚ ਬਿਮਲਾ ਦੇਵੀ ਅਗਲੀ ਖ਼ਬਰ ਨਵਾਂਸ਼ਹਿਰ ਨੇੜੇ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ
Ad Position 24