17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਡੀ. ਸੀ. ਵਲੋਂ ਤਲਵੰਡੀ ਸ਼ੀਬੂ ਵਿਖੇ ਸਤਲੁਜ ਦਰਿਆ ਦੇ ਬੰਨ੍ਹ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 06-09-2025
ਨਵਾਂਸ਼ਹਿਰ, 5 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸਤਲੁਜ ਦਰਿਆ 'ਤੇ ਤਲਵੰਡੀ ਸ਼ੀਬੂ ਬੰਨ੍ਹ 'ਤੇ ਬੀਤੀ ਦੇਰ ਸ਼ਾਮ ਲੱਗੀ ਢਾਅ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਬੰਨ੍ਹ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਦੁਪਹਿਰ ਸਮੇਂ ਫੌਜ ਦੇ ਅਧਿਕਾਰੀਆਂ ਦੀ ਮੌਜੂਦਗੀ 'ਚ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਬੰਨ੍ਹ 'ਤੇ ਪਾਣੀ ਦੇ ਤੇਜ਼ ਵਹਾਅ ਤੇ ਦਬਾਅ ਨਾਲ ਦੇਰ ਰਾਤ ਬਣੀ ਸਥਿਤੀ ਨੂੰ ਇਲਾਕੇ ਦੇ ਲੋਕਾਂ ਨੇ ਪ੍ਰਸ਼ਾਸਨਿਕ ਟੀਮਾਂ ਨਾਲ ਬਹੁਤ ਹੀ ਸੁਚੱਜੇ ਢੰਗ ਨਾਲ ਕੰਟਰੋਲ ਕਰ ਲਿਆ | ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਬੰਨ੍ਹ 'ਤੇ ਹਰ ਲੋੜੀਂਦਾ ਪ੍ਰਬੰਧ ਤੇ ਸਾਜੋ-ਸਾਮਾਨ ਮੁਹੱਈਆ ਕਰਵਾਇਆ ਗਿਆ ਹੈ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮੌਜੂਦਾ ਸਮੇਂ ਬੰਨ੍ਹਾਂ ਦੀ ਸਥਿਤੀ ਬਿਲਕੁਲ ਠੀਕ-ਠਾਕ ਹੈ ਅਤੇ ਕਿਸੇ ਵੀ ਗੱਲ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਦੀ ਹਰ ਸੰਭਵ ਮਦਦ ਕਰਾਂਗੀ-ਸਰਪੰਚ ਬਿਮਲਾ ਦੇਵੀ ਅਗਲੀ ਖ਼ਬਰ ਦੀਵੇ ਥੱਲੇ ਹਨੇਰਾ, ਰਿਹਾਇਸ਼ ਡਿਪਟੀ ਕਮਿਸ਼ਨਰ ਅੱਗੇ ਖੜ੍ਹੇ ਪਾਣੀ ਨੂੰ ਚੌਥਾ ਦਿਨ
Ad Position 24