17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸਤਲੁਜ ਦਰਿਆ 'ਚ ਪਾਣੀ ਦੇ ਤੇਜ਼ ਵਹਾਅ ਕਾਰਨ ਤਲਵੰਡੀ ਸੀਬੂ ਤੇ ਮਿਰਜ਼ਾਪੁਰ ਕੋਲ ਧੁੱਸੀ ਬੰਨ੍ਹ ਨੂੰ ਲੱਗੀ ਢਾਹ

Ad Position 21
No active advertisement
ਅਜੀਤ ਡੈਸਕ 06-09-2025
ਰਾਹੋਂ, 5 ਸਤੰਬਰ (ਉਂਕਾਰ ਸਿੰਘ ਰਾਠੋਰ)-ਪਿੰਡ ਤਲਵੰਡੀ ਸੀਬੂ ਤੇ ਮਿਰਜ਼ਾਪੁਰ ਨੇੜੇ ਜਾਂਦੇ ਸਤਲੁਜ ਦਰਿਆ ਦੇ ਬੰਨ੍ਹ ਨੂੰ ਢਾਹ ਲੱਗਣ ਕਰਕੇ ਨਜ਼ਦੀਕ ਵਸਦੇ ਕਈ ਪਿੰਡਾਂ ਦੇ ਲੋਕਾਂ ਦੀ ਨੀਂਦ ਉੱਡ ਗਈ ਹੈ | ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਤਲਵੰਡੀ ਸੀਬੂ 'ਚ ਬੀਤੀ ਰਾਤ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਦਰਿਆ ਦੇ ਤੇਜ਼ ਪਾਣੀ ਦੇ ਵਹਾਅ ਨਾਲ ਬੰਨ੍ਹ ਨੂੰ ਢਾਹ ਲੱਗਣੀ ਸ਼ੁਰੂ ਹੋ ਗਈ | ਥੋੜੇ ਸਮੇਂ ਵਿਚ ਹੀ ਇਲਾਕੇ ਦੇ ਪਿੰਡਾਂ ਦੇ ਨੌਜਵਾਨ, ਸਮਾਜ ਸੇਵੀ ਸੰਸਥਾਵਾਂ, ਪ੍ਰਸ਼ਾਸਨ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਵੱਡੀ ਗਿਣਤੀ ਵਿਚ ਉਥੇ ਪਹੁੰਚ ਗਏ | ਨੌਜਵਾਨਾਂ ਵਲੋਂ ਵੱਡੀ ਗਿਣਤੀ ਵਿਚ ਟਰੈਕਟਰ ਟਰਾਲੀਆਂ 'ਤੇ ਰੇਤੇ ਮਿੱਟੀ ਦੇ ਥੈਲੇ ਭਰ ਕੇ ਬੰਨ੍ਹ 'ਤੇ ਲਿਆਂਦੇ ਜਾ ਰਹੇ ਹਨ | ਤਲਵੰਡੀ ਸੀਬੂ 'ਤੇ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਨੌਜਵਾਨਾਂ ਵਲੋਂ ਦਰੱਖਤ ਵੀ ਬੰਨ੍ਹ ਦੇ ਨਾਲ ਸੁੱਟੇ ਜਾ ਰਹੇ ਹਨ ਅਤੇ ਰੇਤੇ ਦੇ ਭਰੇ ਥੈਲੇ ਬੰਨ੍ਹ ਦੇ ਨਾਲ ਲਗਾਏ ਜਾ ਰਹੇ ਹਨ | ਵੱਡੀ ਗਿਣਤੀ ਵਿਚ ਲੋਕ ਆਪ ਮੁਹਾਰੇ ਸੇਵਾ ਲਈ ਉਥੇ ਪਹੁੰਚ ਰਹੇ ਹਨ | ਸਤਨਾਮ ਸਿੰਘ ਭਾਰਟਾ ਤੇ ਗੁਰਦਿਆਲ ਸਿੰਘ ਗੁਰੀ ਨੇ ਦੱਸਿਆ ਕਿ ਲੋਕਾਂ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਬੰਨ੍ਹ ਨੂੰ ਮਜ਼ਬੂਤ ਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਤਲਵੰਡੀ ਸੀਬੂ ਬੰਨ੍ਹ ਕੋਲ ਸਥਿਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਸਨ, ਜੋ ਸਥਿਤੀ 'ਤੇ ਪੂਰੀ ਨਜ਼ਰ ਰੱਖ ਰਹੇ ਹਨ | ਇਸ ਮੌਕੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ, ਸਾਬਕਾ ਵਿਧਾਇਕ ਅੰਗਦ ਸਿੰਘ ਨਵਾਂਸ਼ਹਿਰ, ਕੁਲਦੀਪ ਸਿੰਘ ਬਾਜ਼ੀਦਪੁਰ, ਪਰਦੀਪ ਸਿੰਘ, ਸੁਖਪ੍ਰੀਤ ਸਿੰਘ, ਸ਼ਿੰਦਾ ਲਾਲੇਵਾਲ, ਮੋਹਨ ਸਿੰਘ, ਬਲਵੀਰ ਸਿੰਘ ਸਰਪੰਚ, ਪ੍ਰਭਜੋਤ ਸਿੰਘ ਭਾਰਟਾ, ਸੁਰਿੰਦਰ ਸਿੰਘ ਭਾਰਟਾ, ਪਰਮਜੀਤ ਸਿੰਘ, ਸਰਦਾਰ ਸਿੰਘ ਰਾਠੋਰ, ਇਕਬਾਲ ਸਿੰਘ, ਗੁਰਦੀਪ ਸਿੰਘ, ਨਰੈਣ ਸਿੰਘ ਬਾਜ਼ੀਦਪੁਰ, ਨਵਜੋਤ ਸਿੰਘ, ਰਮਨਦੀਪ ਸਿੰਘ ਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ.ਐਮ ਦੀ ਸੂਬਾਈ ਮੀਟਿੰਗ 'ਚ ਹੜ੍ਹ ਪੀੜਤਾਂ ਦੀ ਮਦਦ ਦਾ ਸੱਦਾ ਅਗਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਦੀ ਹਰ ਸੰਭਵ ਮਦਦ ਕਰਾਂਗੀ-ਸਰਪੰਚ ਬਿਮਲਾ ਦੇਵੀ
Ad Position 24