17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸੀ.ਪੀ.ਆਈ.ਐਮ ਦੀ ਸੂਬਾਈ ਮੀਟਿੰਗ 'ਚ ਹੜ੍ਹ ਪੀੜਤਾਂ ਦੀ ਮਦਦ ਦਾ ਸੱਦਾ

Ad Position 21
No active advertisement
ਅਜੀਤ ਡੈਸਕ 06-09-2025
ਬੰਗਾ, 5 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)- ਸੀ.ਪੀ.ਆਈ.ਐਮ ਦੀ ਸੂਬਾ ਸਕੱਤਰੇਤ ਦੀ ਹੰਗਾਮੀ ਮੀਟਿੰਗ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਗੁਰਨੇਕ ਸਿੰਘ ਭੱਜਲ ਦੀ ਪ੍ਰਧਾਨਗੀ 'ਚ ਹੋਈ | ਮੀਟਿੰਗ 'ਚ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭੂਪ ਚੰਦ ਚੰਨੋ, ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ, ਕਾਮਰੇਡ ਜਤਿੰਦਰਪਾਲ ਸਿੰਘ, ਕਾਮਰੇਡ ਸਤਿਨਾਮ ਸਿੰਘ ਬੜੈਚ ਤੇ ਕਾਮਰੇਡ ਬਲਜੀਤ ਸਿੰਘ ਗਰੇਵਾਲ ਸ਼ਾਮਿਲ ਹੋਏ | ਮੀਟਿੰਗ 'ਚ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਪਾਰਟੀ ਸੂਬੇ 'ਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਜੀਅ-ਜਾਨ ਨਾਲ ਮਦਦ ਕਰੇਗੀ | ਮੀਟਿੰਗ ਵਿੱਚ ਸਮੁੱਚੀ ਸੂਬਾ ਪਾਰਟੀ ਨੂੰ ਸੱਦਾ ਦਿੱਤਾ ਗਿਆ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਤੁਰੰਤ ਜੁਟਿਆ ਜਾਵੇ | ਪਾਰਟੀ ਦੀਆਂ ਜ਼ਿਲ੍ਹਾ ਤੇ ਤਹਿਸੀਲ ਕਮੇਟੀਆਂ ਸਮੇਤ ਬ੍ਰਾਂਚਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਕਿਹਾ ਗਿਆ ਹੈ | ਇਸੇ ਤਰ੍ਹਾਂ ਸੂਬਾ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਕਿਹਾ ਗਿਆ ਹੈ ਕਿ ਇਸ ਔਖੀ ਘੜੀ ਵਿੱਚ ਹੜ੍ਹ ਪੀੜਤਾਂ ਦੀ ਹਰ ਪੱਖ ਤੋਂ ਸਹਾਇਤਾ ਕੀਤੀ ਜਾਵੇ | ਕਾਮਰੇਡ ਸੇਖੋਂ ਨੇ ਕਿਹਾ ਕਿ ਇਸ ਦੌਰਾਨ ਰਾਸ਼ਨ, ਪਸ਼ੂਆਂ ਲਈ ਚਾਰਾ ਤੇ ਹੋਰ ਲੋੜੀਂਦੀਆਂ ਵਸਤਾਂ ਜ਼ਰੂਰਤਮੰਦਾਂ ਤੱਕ ਪਹੁੰਚਾਈਆਂ ਜਾਣ | ਇਸ ਮੌਕੇ ਮੰਗ ਕੀਤੀ ਗਈ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਨੂੰ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ | ਨੁਕਸਾਨੀਆਂ ਗਈਆਂ ਫ਼ਸਲਾਂ, ਮਕਾਨਾਂ ਤੇ ਪਸ਼ੂਆਂ ਦੇ ਹੋਏ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇ | ਕਾਮਰੇਡ ਸੇਖੋਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਔਖੀ ਘੜੀ 'ਚ ਹੜ੍ਹ ਪੀੜਤਾਂ ਦੀ ਜ਼ਮੀਨੀ ਪੱਧਰ 'ਤੇ ਸਹਾਇਤਾ ਕੀਤੀ ਜਾਵੇ | ਬਿਆਨਬਾਜ਼ੀ ਤੇ ਖਾਨਾਪੂਰਤੀ ਤੋਂ ਬਚਿਆ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁਆਵਜ਼ਾ ਦੇਣ ਸਬੰਧੀ ਪਹਿਲਾਂ ਵਾਲਾ ਵਤੀਰਾ ਨਹੀਂ ਹੋਣਾ ਚਾਹੀਦਾ |
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਕਾਨੂੰਗੋ/ਪਟਵਾਰੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ 9 ਨੂੰ -ਚੌਧਰੀ ਅਗਲੀ ਖ਼ਬਰ ਸਤਲੁਜ ਦਰਿਆ 'ਚ ਪਾਣੀ ਦੇ ਤੇਜ਼ ਵਹਾਅ ਕਾਰਨ ਤਲਵੰਡੀ ਸੀਬੂ ਤੇ ਮਿਰਜ਼ਾਪੁਰ ਕੋਲ ਧੁੱਸੀ ਬੰਨ੍ਹ ਨੂੰ ਲੱਗੀ ਢਾਹ
Ad Position 24