17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹਸਪਤਾਲ ਢਾਹਾਂ ਕਲੇਰਾਂ ਸੱਪ ਦੇ ਡੰਗੇ ਦਾ ਬਣਿਆ ਸਫਲ ਇਲਾਜ ਕੇਂਦਰ

Ad Position 21
No active advertisement
ਅਜੀਤ ਡੈਸਕ 06-09-2025
ਬੰਗਾ, 5 ਸਤੰਬਰ (ਪਾਬਲਾ, ਕਰਮ ਲਧਾਣਾ, ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਹੁਣ ਜ਼ਹਿਰੀਲੇ ਸੱਪ ਦੇ ਡੰਗੇ ਹੋਏ ਮਰੀਜ਼ਾਂ ਦਾ ਇਲਾਜ ਕਰਨ ਵਾਲਾ ਇਲਾਕੇ ਦਾ ਪ੍ਰਮੁੱਖ ਹਸਪਤਾਲ ਬਣ ਚੁੱਕਾ ਹੈ | ਪਿਛਲੇ ਇਕ ਮਹੀਨੇ ਵਿਚ ਜ਼ਹਿਰੀਲੇ ਸੱਪਾਂ ਦੇ ਡੱਸੇ ਦਰਜਨ ਦੇ ਕਰੀਬ ਮਰੀਜ਼ਾਂ ਨੂੰ ਵੇਲੇ ਸਿਰ ਐਂਟੀ ਸਨੇਕ ਵੇਨਮ ਤੇ ਵੈਂਟੀਲੇਟਰ ਦੀ ਮਦਦ ਨਾਲ ਬਚਾਇਆ ਜਾ ਚੁੱਕਾ ਹੈ | ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੱਪ ਦੇ ਡੰਗੇ ਮਰੀਜ਼ਾਂ ਦਾ ਇਲਾਜ ਅਤਿ ਆਧੁਨਿਕ ਤਰੀਕਿਆਂ ਨਾਲ ਕੀਤਾ ਜਾ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਪਿੰਡ ਪੰਜੋਰਾ ਵਾਸੀ 70 ਸਾਲ ਦੇ ਮਰੀਜ਼ ਹਰਬੰਸ ਸਿੰਘ ਹੈ ਜਿਸ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਗਿਆ ਹੈ | ਡਾਕਟਰ ਸਾਹਿਬ ਦੀ ਸਾਰੀ ਟੀਮ ਦੇ ਅਣਥੱਕ ਯਤਨਾਂ ਸਦਕਾ ਮਰੀਜ਼ ਨੂੰ ਨਵਾਂ ਜੀਵਨ ਮਿਲਿਆ | ਹੁਣ ਮਰੀਜ਼ ਹਰਬੰਸ ਸਿੰਘ ਪੂਰੀ ਤਰ੍ਹਾਂ ਤੰਦਰੁਸਤ ਹੈ | ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਢਾਹਾਂ ਕਲੇਰਾਂ ਨੇ ਮਰੀਜ਼ ਦਾ ਵਧੀਆ ਇਲਾਜ ਕਰਨ ਲਈ ਡਾ. ਵਿਵੇਕ ਗੁੰਬਰ ਅਤੇ ਸਮੂਹ ਟੀਮ ਨੂੰ ਵਧਾਈ ਦਿੱਤੀ | ਇਸ ਮੌਕੇ ਮਰੀਜ਼ ਦੇ ਪਰਿਵਾਰ ਨੇ ਹਰਬੰਸ ਸਿੰਘ ਦਾ ਵਧੀਆ ਇਲਾਜ ਕਰਨ ਲਈ ਡਾਕਟਰ ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰ ਸਾਹਿਬਾਨ, ਨਰਸਿੰਗ ਸਟਾਫ ਤੇ ਹਸਪਤਾਲ ਪ੍ਰਬੰਧਕਾਂ ਦਾ ਹਾਰਦਿਕ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਜਾਵਲਪੁਰ ਵਿਖੇ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਜੇ. ਈ. ਮੋਹਨ ਸਿੰਘ ਬੂਟਾ ਉਟਾਲਾ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ
Ad Position 24