ਸੜੋਆ, 5 ਸਤੰਬਰ (ਹਰਮੇਲ ਸਹੂੰਗੜਾ)-ਸੀ. ਐਚ. ਸੀ. ਸੜੋਆ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਨਵਰੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਦੀ ਸਿਹਤ ਸਹੂਲਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਣਕਾਰੀ ਦਿੰਦੇ ਦੱਸਿਆ ਕਿ ਜੀਵਾਣੂਆਂ ਤੇ ਦੂਸ਼ਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾ ਦੇ ਨੁਕਤੇ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ 'ਚ ਖਾਣ ਪੀਣ ਦੀਆਂ ਚੀਜ਼ਾਂ ਦਾ ਸਾਨੂੰ ਬਹੁਤ ਹੀ ਜ਼ਿਆਦਾ ਧਿਆਨ ਰੱਖਣਾ ਚਾਹੀਦਾ ਹੈ, ਜਿਸ ਨਾਲ ਉਲਟੀਆਂ ਇਨਫੈਕਸ਼ਨ ਜਾਂ ਹੋਰ ਕਈ ਤਰਾਂ ਦੀਆਂ ਬਿਮਾਰੀਆਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ | ਇਸ ਲਈ ਸਾਨੂੰ ਪਾਣੀ ਨੂੰ ਵੀ ਉਬਾਲ ਕੇ ਪੀਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪਿੰਡ ਵਿੱਚ ਕਿਸੇ ਵੀ ਵਿਅਕਤੀ ਨੂੰ ਇਹੋ ਜਿਹੀ ਬਿਮਾਰੀ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਤਾਂ ਉਸ ਨੂੰ ਘਬਰਾਉਣ ਦੀ ਬਜਾਏ ਨੇੜੇ ਦੇ ਸਿਹਤ ਕੇਂਦਰ 'ਚ ਜਾ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਹੈਲਥ ਇੰਸਪੈਕਟਰ ਆਦਰਸ਼ ਕੁਮਾਰ, ਬੀ. ਈ. ਗੁਰ ਕਿਰਪਾਲ ਸਿੰਘ ਸੰਧੂ, ਰਾਮ ਕੁਮਾਰ, ਮਨਿੰਦਰ ਸਿੰਘ, ਸ਼ਿਵ ਕੁਮਾਰ, ਹੈਲਥ ਇੰਸਪੈਕਟਰ ਹਰਿੰਦਰ ਸਿੰਘ ਭਲੜੀ ਤੇ ਹੋਰ ਸਿਹਤ ਕਰਮੀ ਹਾਜ਼ਰ ਸਨ |