17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸੇਵਾ ਮੁਕਤ ਕਾਨੂੰਗੋ/ਪਟਵਾਰੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ 9 ਨੂੰ -ਚੌਧਰੀ

Ad Position 21
No active advertisement
ਅਜੀਤ ਡੈਸਕ 06-09-2025
ਨਵਾਂਸ਼ਹਿਰ, 5 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਦੀ ਰੈਵੇਨਿਊ ਸੇਵਾ ਮੁਕਤ ਕਾਨੂੰਗੋ/ਪਟਵਾਰੀ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਹਰਭਜਨ ਸਿੰਘ ਜਾਡਲੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਥਾਨ ਭਗਤ ਰਿਜੋਰਟ ਰਾਹੋਂ ਰੋਡ ਨਜ਼ਦੀਕ ਬੇਗਮਪੁਰ ਗੇਟ ਨਵਾਂਸ਼ਹਿਰ ਵਿਖੇ 9 ਸਤੰਬਰ ਨੂੰ ਠੀਕ 1 ਵਜੇ ਕੀਤੀ ਜਾਵੇਗੀ | ਜਾਣਕਾਰੀ ਦਿੰਦਿਆਂ ਚੌਧਰੀ ਓਮ ਪ੍ਰਕਾਸ਼ ਵਾਈਸ ਪ੍ਰਧਾਨ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਸਾਥੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਜਿਹੜੇ ਅੱਜ ਪੰਜਾਬ ਵਿਚ ਹੜ੍ਹਾਂ ਨਾਲ ਲੋਕੀਂ ਪ੍ਰਭਾਵਿਤ ਹੋ ਰਹੇ ਹਨ ਉਨ੍ਹਾਂ ਦੀ ਇਸ ਸੰਕਟ ਦੀ ਘੜੀ ਵਿਚ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਸਹਿਯੋਗ ਦੇਣ ਦਾ, ਇਸ ਲਈ ਸਾਥੀਆਂ ਦੇ ਵਿਚਾਰ ਲੈ ਕੇ ਉਨ੍ਹਾਂ ਸਾਥੀਆਂ ਦੀ ਕਿਸੇ ਨਾ ਕਿਸੇ ਰੂਪ ਵਿਚ ਮਦਦ ਕਰਨ ਬਾਰੇ ਫੈਸਲਾ ਲਿਆ ਜਾਵੇਗਾ | ਉਨ੍ਹਾਂ ਦੇ ਨਾਲ ਰਣਜੀਤ ਸਿੰਘ ਸਾਹਧੜਾ, ਗੁਰਬਖਸ਼ ਸਿੰਘ ਚੱਡਾ, ਹਰੀਕਿ੍ਸ਼ਨ ਖਚਾਨਚੀ ਤੇ ਤਰਸੇਮ ਲਾਲ ਰਕਾਸਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੱਬਰ ਸ਼ਹੀਦ ਉਦੈ ਸਿੰਘ ਰਾਮਗੜ੍ਹ ਦੀ ਯਾਦ ਨੂੰ ਸਮਰਪਿਤ ਸਮਾਗਮ ਕੱਲ੍ਹ ਅਗਲੀ ਖ਼ਬਰ ਬਰਸਾਤ ਦੇ ਦਿਨਾਂ 'ਚ ਖਾਣ ਪੀਣ ਦੀਆਂ ਵਸਤਾ ਤੇ ਸਿਹਤ ਦਾ ਖਿਆਲ ਜ਼ਰੂਰ ਰੱਖਿਆ ਜਾਵੇ-ਡਾ. ਨਵਰੀਤ
Ad Position 24