17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਬੱਬਰ ਸ਼ਹੀਦ ਉਦੈ ਸਿੰਘ ਰਾਮਗੜ੍ਹ ਦੀ ਯਾਦ ਨੂੰ ਸਮਰਪਿਤ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 06-09-2025
ਸਮੁੰਦੜਾ, 5 ਸਤੰਬਰ (ਤੀਰਥ ਸਿੰਘ ਰੱਕੜ)-ਪਿੰਡ ਰਾਮਗੜ੍ਹ ਝੁੰਗੀਆਂ ਵਿਖੇ ਚਾਰ ਸਾਥੀ ਬੱਬਰਾਂ ਨਾਲ ਬੰਬੇਲੀ ਵਿਖੇ ਅੰਗਰੇਜ਼ੀ ਸਰਕਾਰ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਬੱਬਰ ਉਦੈ ਸਿੰਘ ਰਾਮਗੜ੍ਹ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਵਿਖੇ 7 ਸਤੰਬਰ ਨੂੰ ਸ਼ਹੀਦੀ ਜੋੜ ਮੇਲਾ ਤੇ ਗੁਰਮਤਿ ਚੇਤਨਾ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਤੋਂ ਉਪਰੰਤ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਢਾਡੀ ਗਿਆਨੀ ਕਸ਼ਮੀਰ ਸਿੰਘ ਕਾਦਰ ਤੇ ਚੱਕ ਗੁਰੂ ਵਾਲਾ ਢਾਡੀ ਜਥਾ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਤੇ ਬੱਬਰਾਂ ਦੇ ਲਾਸਾਨੀ ਇਤਿਹਾਸ ਸੁਣਾ ਕੇ ਨਿਹਾਲ ਕਰੇਗਾ | ਇਸ ਦੀ ਜਾਣਕਾਰੀ ਅਜਮੇਰ ਸਿੰਘ ਸਰਪੰਚ ਤੇ ਗਿਆਨੀ ਜੁਝਾਰ ਸਿੰਘ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਖੋਜਾ ਬੇਟ ਵਿਖੇ ਖੇਤੀਯੋਗ ਪੰਚਾਇਤੀ ਜ਼ਮੀਨ ਚੜ੍ਹੀ ਹੜ੍ਹ ਦੀ ਭੇਟ ਅਗਲੀ ਖ਼ਬਰ ਸੇਵਾ ਮੁਕਤ ਕਾਨੂੰਗੋ/ਪਟਵਾਰੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ 9 ਨੂੰ -ਚੌਧਰੀ
Ad Position 24