ਬਲਾਚੌਰ, 5 ਸਤੰਬਰ (ਨਰੇਸ਼ ਧੌਲ)-ਪਿਛਲੇ ਕਈ ਦਿਨਾਂ ਤੋਂ ਆਏ ਹੜ੍ਹਾਂ ਕਾਰਨ ਜਿਥੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਅੰਦਰ ਭਾਰੀ ਨੁਕਸਾਨ ਹੋਇਆ ਹੈ ਉਥੇ ਤਹਿਸੀਲ ਬਲਾਚੌਰ ਦੇ ਪਿੰਡ ਖੋਜਾ ਬੇਟ ਦੀ ਵੀ ਖੇਤੀ ਯੋਗ ਜ਼ਮੀਨ ਹੜ੍ਹਾਂ ਦੀ ਭੇਟ ਚੜ੍ਹ ਗਈ ਹੈ | ਜਿਸ ਦਾ ਜਾਇਜ਼ਾ ਲੈਣ ਲਈ 'ਆਪ' ਆਗੂ ਚੌਧਰੀ ਅਸ਼ੋਕ ਕਟਾਰੀਆ ਤੇ ਰਣਵੀਰ ਸਿੰਘ ਧਾਲੀਵਾਲ ਜੱਟਪੁਰ ਟਰੈਕਟਰ ਰਾਹੀਂ ਮੌਕੇ ਵਾਲੇ ਸਥਾਨ 'ਤੇ ਪਹੰੁਚੇ | ਸਰਪੰਚ ਸੰਤੋਖ ਸਿੰਘ ਸ਼ਿਵਾਲਿਕ ਨੇ ਉਨ੍ਹਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪੰਚਾਇਤ ਦੀ ਲਗਪਗ 8 ਤੋਂ 10 ਕਿੱਲੇ ਖੇਤੀ ਯੋਗ ਜ਼ਮੀਨ ਸਤਲੁਜ ਦਰਿਆ ਅੰਦਰ ਆਏ ਹੜ੍ਹ ਦੀ ਭੇਟ ਚੜ੍ਹ ਗਈ ਹੈ | ਜਿਸ 'ਤੇ ਚੌਧਰੀ ਅਸ਼ੋਕ ਕਟਾਰੀਆ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਜਮੀਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿਵਾਇਆ ਜਾਵੇਗਾ | ਇਸ ਮੌਕੇ ਗੁਰਦੀਪ ਸਿੰਘ ਸੋਨੂੰ, ਕੁਲਵਿੰਦਰ ਸਿੰਘ ਪੰਚ, ਸਰਬਜੀਤ ਸਿੰਘ, ਹਰਵਿੰਦਰ ਸਿੰਘ, ਅਵਤਾਰ ਸਿੰਘ ਲਾਡੀ, ਰਾਮ ਦਾਸ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |