ਬੰਗਾ, 5 ਸਤੰਬਰ (ਸੁਰਿੰਦਰ ਸਿੰਘ ਕਰਮ)-ਸਮਾਜ ਸੇਵੀ ਲਾਇਨ ਹਰਦੇਵ ਸਿੰਘ ਬੇਦੀ ਤੇ ਸਮੂਹ ਬੇਦੀ ਪਰਿਵਾਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭੂਆ ਦੇ ਲੜਕੇ ਨਰਿੰਦਰਪਾਲ ਸਿੰਘ ਇਸ ਫ਼ਾਨੀ ਦੁਨੀਆ ਨੂੰ ਛੱਡ ਕੇ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੇ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਿਸ਼ਾਹੀ ਛੇਵੀਂ ਬੰਗਾ ਵਿਖੇ 6 ਸਤੰਬਰ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਹੋਵੇਗੀ |