17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਤਾਜੋਵਾਲ-ਮੰਡਾਲਾ ਧੁੱਸੀ ਬੰਨ੍ਹ ਨੂੰ ਮੁੜ ਢਾਹ ਲੱਗਣ ਮਗਰੋਂ ਸਥਿਤੀ ਕਾਬੂ ਹੇਠ

Ad Position 21
No active advertisement
ਅਜੀਤ ਡੈਸਕ 06-09-2025
ਉਸਮਾਨਪੁਰ, 5 ਸਤੰਬਰ (ਸੰਦੀਪ ਮਝੂਰ)-ਪਿੰਡ ਤਾਜੋਵਾਲ-ਮੰਡਾਲਾ ਧੁੱਸੀ ਬੰਨ੍ਹ 'ਤੇ ਅੱਜ ਸਵੇਰੇ ਪਾਣੀ ਦੇ ਤੇਜ਼ ਵਹਾਅ ਕਾਰਨ ਬੰਨ੍ਹ ਦੀ ਮੁੱਖ ਠੋਕਰ ਨੂੰ ਢਾਹ ਲੱਗਣ ਉਪਰੰਤ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖ-ਰੇਖ 'ਚ ਬੰਨ੍ਹ ਨੂੰ ਮਜ਼ਬੂਤ ਕਰਨ ਦਾ ਕੰਮ ਲਗਾਤਾਰ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਸ ਮੌਕੇ ਸੂਚਨਾ ਮਿਲਣ 'ਤੇ ਸਵੇਰ ਤੋਂ ਹੀ ਮੌਕੇ 'ਤੇ ਮੌਜੂਦ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਸਵੇਰ ਸਮੇਂ ਬੰਨ੍ਹ 'ਤੇ ਪਾਣੀ ਦੇ ਦਬਾਅ ਉਪਰੰਤ ਪਿੰਡ ਵਾਸੀਆਂ ਤੇ ਪ੍ਰਸ਼ਾਸਨ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਸਥਿਤੀ ਪੂਰੀ ਤਰ੍ਹਾਂ ਨਾਲ ਕਾਬੂ ਹੇਠ ਹੈ | ਅੱਜ ਮੌਸਮ ਸਾਫ ਰਹਿਣ ਤੇ ਕਈ ਦਿਨਾਂ ਬਾਅਦ ਧੁੱਪ ਨਿਕਲਣ ਤੋਂ ਬਾਅਦ ਬੰਨ੍ਹ ਦੀ ਮਜ਼ਬੂਤੀ ਲਈ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ | ਇੱਥੇ ਭਾਰਤੀ ਫੌਜ ਵਲੋਂ ਵੀ ਲੋਕਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ | ਅੱਜ ਵੀ ਬੰਨ੍ਹ 'ਤੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਟਰੈਕਟਰ-ਟਰਾਲੀਆਂ ਰਾਹੀਂ ਰੇਤ ਦੇ ਥੈਲੇ ਭਰ ਕੇ ਇਥੇ ਪਹੁੰਚਾਏ ਜਾ ਰਹੇ ਹਨ | ਇਸ ਦੇ ਨਾਲ ਹੀ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਇਥੇ ਸੇਵਾ ਨਿਭਾਅ ਰਹੀਆਂ ਸੰਗਤਾਂ ਤੇ ਆਮ ਲੋਕਾਂ ਲਈ ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਜਾ ਰਿਹਾ ਹੈ | ਇਸ ਮੌਕੇ ਬੰਨ੍ਹ 'ਤੇ ਪਿਛਲੇ ਕਈ ਦਿਨਾਂ ਤੋਂ ਡਟੇ ਹੋਏ ਬਜ਼ੁਰਗ ਸਤਨਾਮ ਸਿੰਘ ਸਾਬਕਾ ਸਰਪੰਚ ਪਿੰਡ ਤਾਜੋਵਾਲ ਨੇ ਦੱਸਿਆ ਕਿ ਅੱਜ ਜਿਵੇਂ ਹੀ ਬੰਨ੍ਹ ਨੂੰ ਢਾਹ ਲੱਗੀ ਤਾਂ ਪ੍ਰਸ਼ਾਸਨ ਨੇ ਮੁਸ਼ਤੈਦੀ ਦਿਖਾਉਂਦਿਆਂ ਇਥੇ ਮਨਰੇਗਾ ਲੇਬਰ ਤੇ ਹੋਰ ਜ਼ਰੂਰੀ ਪ੍ਰਬੰਧ ਕਰਵਾ ਕੇ ਕੰਮ ਦੀ ਰਫ਼ਤਾਰ ਨੂੰ ਤੇਜ਼ ਕਰਵਾਇਆ | ਉਨ੍ਹਾਂ ਕਿਹਾ ਕਿ ਇਸ ਸਮੇਂ ਸਥਿਤੀ ਪੂਰੀ ਤਰ੍ਹਾਂ ਨਾਲ ਕਾਬੂ ਹੇਠ ਹੈ | ਉਨ੍ਹਾਂ ਬੰਨ੍ਹ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਸੇਵਾਦਾਰਾਂ ਅਤੇ ਵੱਖ-ਵੱਖ ਪਿੰਡਾਂ ਦੇ ਪਤਵੰਤਿਆਂ ਦਾ ਧੰਨਵਾਦ ਕੀਤਾ | ਬੰਨ੍ਹ 'ਤੇ ਸਿਹਤ ਵਿਭਾਗ ਦੀ ਟੀਮ ਵਲੋਂ ਰੂਰਲ ਮੈਡੀਕਲ ਅਫ਼ਸਰ ਡਾਕਟਰ ਰਣਜੀਤ ਹਰੀਸ਼ ਦੀ ਅਗਵਾਈ 'ਚ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾ ਰਹੀ
Ad Position 22
No active advertisement
ਪਿਛਲੀ ਖ਼ਬਰ ਵੀਰ ਫਾਈਟਰ ਕਰਾਟੇ ਕਲੱਬ ਦੇ ਖਿਡਾਰੀਆਂ ਦਾ ਸਨਮਾਨ ਅਗਲੀ ਖ਼ਬਰ ਪੌਸ਼ਟਿਕ ਖੁਰਾਕ ਸਿਹਤਮੰਦ ਜੀਵਨ ਦੀ ਇਕ ਮਜ਼ਬੂਤ ਨੀਂਹ-ਸਿਵਲ ਸਰਜਨ
Ad Position 24