ਬੰਗਾ, 5 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 21ਵਾਂ ਸਾਲਾਨਾ ਜੋੜ ਮੇਲਾ ਪਿੰਡ ਲਾਲਪੁਰ ਵਿਖੇ ਭਾਈ ਜਸਵੰਤ ਸਿੰਘ ਤੇ ਭਾਈ ਰਾਮ ਸਿੰਘ ਦੀ ਅਗਵਾਈ 'ਚ ਦੇਹਰਾ ਬਾਬਾ ਵਡਭਾਗ ਸਿੰਘ ਜੀ ਮੈਨੇਜਮੈਂਟ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਮੌਕੇ 'ਤੇ ਰੱਖੇ ਗਏ ਅਖੰਡ ਪਾਠਾਂ ਦੇ ਭੋਗ ਪਾਏ ਗਏ | ਬਾਅਦ 'ਚ ਵਿਸ਼ਾਲ ਦੀਵਾਨ ਸਜਾਇਆ ਗਿਆ, ਜਿਸ 'ਚ ਉੱਘੇ ਕੀਰਤਨੀਏ ਬਾਬਾ ਪੱਪਲ ਸ਼ਾਹ ਭਰੋਮਜਾਰਾ ਵਾਲੇ, ਭਾਈ ਸਤਨਾਮ ਸਿੰਘ ਦਾ ਚਿਮਟਿਆਂ ਵਾਲਾ ਰੂਹਾਨੀ ਕੀਰਤਨੀ ਜਥਾ, ਗੁਰਦੇਵ ਚਾਹਲ, ਜਸਵੀਰ ਨਿਗਾਹ, ਮਾਸਟਰ ਨਿੰਦਰ ਕਲੇਰ ਤੇ ਕੌਰ ਸਿਸਟਰਜ਼ ਨੇ ਆਪਣੇ ਪ੍ਰੋਗਰਾਮ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਖੂਨਦਾਨ ਕੈਂਪ ਵੀ ਲਗਾਇਆ | ਬਾਬਾ ਸਤਨਾਮ ਸਿੰਘ ਨੇ ਕਿਹਾ ਕਿ ਖੂਨ ਦਾ ਕੋਈ ਬਦਲ ਨਹੀਂ ਹੈ | ਇਸ ਲਈ ਸਾਨੂੰ ਬਿਨਾ ਕਿਸੇ ਡਰ ਦੇ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਲੋੜ ਪੈਣ 'ਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ | ਇਸ ਮੌਕੇ ਸੰਗਤਾਂ ਭਾਰੀ ਗਿਣਤੀ ਵਿੱਚ ਹਾਜ਼ਰ ਸਨ | ਚਾਰੇ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |