17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਚੇਅਰਮੈਨ ਮਾਰਕੀਟ ਸਾਹਨੇਵਾਲ ਹੇਮਰਾਜ ਰਾਜ਼ੀ ਵਲੋਂ ਹੜ੍ਹ ਪੀੜਤਾਂ ਦੇ ਲਈ ਇਕ ਲੱਖ ਦੀ ਨਕਦ ਰਾਸ਼ੀ ਭੇਟ

Ad Position 21
No active advertisement
ਅਜੀਤ ਡੈਸਕ 06-09-2025
ਪੋਜੇਵਾਲ ਸਰਾਂ, 5 ਸਤੰਬਰ (ਬੂਥਗੜ੍ਹੀਆ)-ਪਿਛਲੇ ਦਿਨਾਂ ਤੋਂ ਪੰਜਾਬ ਦੇ ਕਈ ਹਲਕਿਆਂ ਵਿਚ ਆਏ ਹੜ੍ਹਾਂ ਕਾਰਨ ਸਰਹੱਦੀ ਇਲਾਕੇ ਦੇ ਪਿੰਡਾਂ ਦੇ ਲੋਕਾਂ ਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਮਦਦ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਸਾਹਨੇਵਾਲ ਤੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਹੇਮਰਾਜ ਰਾਜ਼ੀ ਵਲੋਂ ਹੜ੍ਹ ਪੀੜਤਾਂ ਲਈ ਇਕ ਲੱਖ ਰੁਪਏ ਦੀ ਨਕਦ ਰਾਸ਼ੀ ਤੇ ਸਤੰਬਰ ਮਹੀਨੇ ਤੋਂ ਲੈ ਕੇ ਆਪਣੀ ਚੇਅਰਮੈਨ ਅਹੁਦੇ ਦੀ ਪੰਜਾਬ ਸਰਕਾਰ ਵਲੋਂ ਮਿਲਣ ਵਾਲੀ ਪੂਰੀ ਦੀ ਪੂਰੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਹਰ ਮਹੀਨੇ ਦਿੱਤੀ ਜਾਵੇਗੀ | ਚੇਅਰਮੈਨ ਹੇਮਰਾਜ ਰਾਜ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ ਪ੍ਰਤੀਦਿਨ ਵੱਧ ਤੋਂ ਵੱਧ ਸਹਿਯੋਗ ਤੇ ਲੋਕਾਂ ਨੂੰ ਮਦਦ ਸਹਾਇਤਾ ਵੀ ਵੱਖ-ਵੱਖ ਪਿੰਡਾਂ ਦੇ ਅੰਦਰ ਪਹੁੰਚਾਈ ਜਾ ਰਹੀ ਹੈ | ਉਨ੍ਹਾਂ ਨੇ ਸੂਬੇ ਦੇ ਸਮੂਹ ਵੱਖ-ਵੱਖ ਪਾਰਟੀਆਂ ਦੇ ਅਹੁਦੇਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਹੜ੍ਹਾਂ ਦੀ ਮਾਰ ਹੇਠ ਆਏ ਪਰਿਵਾਰਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ | ਜ਼ਿਕਰਯੋਗ ਹੈ ਕਿ ਸਾਹਨੇਵਾਲ ਹਲਕਾ ਲੁਧਿਆਣਾ 'ਚ ਚੇਅਰਮੈਨ ਹੇਮਰਾਜ ਰਾਜ਼ੀ ਵਲੋਂ ਬੰਨ੍ਹਾਂ 'ਤੇ ਜਾ ਕੇ ਨੌਜਵਾਨਾਂ ਨੂੰ ਨਾਲ ਲੈ ਕੇ ਆਪ ਸੁਰੱਖਿਆ ਲਈ ਮੋਰਚਾ ਸੰਭਾਲਿਆ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਬੰਗਾ ਬੇਟ ਵਿਖੇ ਕਿਸਾਨਾਂ ਦੀ ਜ਼ਮੀਨ ਤੇ ਪਾਪੂਲਰ ਦੇ ਬੂਟੇ ਹੜ੍ਹ ਜਾਣ ਨਾਲ ਹੋਇਆ ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਪੱਲੀ ਝਿੱਕੀ ਦੇ ਗੁ: ਸਿੰਘ ਸਭਾ ਦੇ ਹੈੱਡ ਗ੍ਰੰਥੀ ਲਈ ਐਨ. ਆਰ. ਆਈ. ਵੀਰਾਂ ਵਲੋਂ ਤਨਖਾਹ 'ਚ ਵਾਧਾ
Ad Position 24